ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਜੂਨੀਅਰ ਮੀਤ ਪ੍ਰਧਾਨ ਪਿ੍ਰੰ: ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਦੁੱਖ

ਬਤੌਰ ਵਿਦਵਾਨ ਅਤੇ ਸਿੱਖ ਸਕਾਲਰ ਵਜੋਂ ਪਿ੍ਰੰਸੀਪਲ ਸੁਰਿੰਦਰ ਸਿੰਘ ਨੇ ਕੀਤੇ ਅਹਿਮ ਕਾਰਜ : ਪ੍ਰੋ. ਬਡੂੂੰਗਰ

ਪਟਿਆਲਾ 14 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਿ੍ਰੰਸੀਪਲ ਸੁਰਿੰਦਰ ਸਿੰਘ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਾਟਾ ਕੇਵਲ ਪਰਿਵਾਰ ਲਈ ਹੀ ਨਹੀਂ ਬਲਕਿ ਪੰਥਕ ਘਾਟਾ ਵੀ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਥਕ ਕਾਰਜਾਂ ਅਤੇ ਪ੍ਰਚਾਰ ਪਸਾਰ ਕਾਰਜਾਂ ਵਿਚ ਪਿ੍ਰੰਸੀਪਲ ਸੁਰਿੰਦਰ ਸਿੰਘ ਨੇ ਅਹਿਮ ਕਾਰਜ ਕੀਤੇ, ਜਿਨ੍ਹਾਂ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਬਤੌਰ ਵਿਦਵਾਨ ਅਤੇ ਸਿੱਖ ਸਕਾਲਰ ਵਜੋਂ ਉਨ੍ਹਾਂ ਨੇ ਪੰਥਕ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਸਥਾਪਿਤ ਕੀਤਾ ਅਤੇ ਹਮੇਸ਼ਾ ਪੰਥਕ ਮੋਹਰੀ ਕਾਰਜਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਦੀਵੀ ਵਿਛੋੜਾ ਅਕਹਿ ਅਤੇ ਅਸਹਿ ਹੈ। ਪ੍ਰੋ. ਬਡੂੰਗਰ ਨੇ ਪ੍ਰਮਾਤਮਾ ਪਿ੍ਰੰਸੀਪਲ ਸੁਰਿੰਦਰ ਸਿੰਘ ਨੂੰ ਆਪਣਾ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਦੇ ਸਦੀਵੀ ਵਿਛੋੜੇ ’ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਨਿਰਮੈਲ ਸਿੰਘ ਜੌਲਾ ਆਦਿ ਨੇ ਗਹਿਰਾ ਦੁੱਖ ਪ੍ਰਗਟਾਇਆ।

Leave a Reply

Your email address will not be published. Required fields are marked *