ਸ਼ੋ੍ਰਮਣੀ ਕਮੇਟੀ ਵੱਲੋਂ ਗੁਰਮਤਿ ਸਿਖਲਾਈ ਰਿਹਾਇਸ਼ੀ ਕੈਂਪ ਦੀ ਸ਼ੁਰੂਆਤ, 200 ਤੋਂ ਵੱਧ ਵਿਦਿਆਰਥੀ ਪੁੱਜੇ
ਗਿਆਨੀ ਪਿ੍ਰਤਪਾਲ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ, ਸਿੱਖ ਇਤਿਹਾਸ ਬਾਰੇ ਪਾਇਆ ਚਾਨਣਾ
ਪਟਿਆਲਾ 15 ਜੂਨ (ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਿਖਲਾਈ ਰਿਹਾਇਸ਼ੀ ਕੈਂਪ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਵੱਲੋਂ ਕੀਤੀ ਉਪਰੰਤ ਨਾਲ ਹੋਈ। ਅਰਦਾਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟਂੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੋਂ ਇਲਾਵਾ ਗੁਰਮਤਿ ਕਲਾਸਾਂ ਵਿਚ 200 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਕੈਂਪ ਦੀ ਸ਼ੁਰੂਆਤ ਮੌਕੇ ਬੱਚਿਆਂ ਨੂੰ ਗੁਰਮਖੀ ਦੇ ਸ਼ੁੱਧ ਉਚਾਰਣ ਵਾਸਤੇ ਮੁਹਾਰਨੀ, ਰਹਿਤ ਮਰਿਆਦਾ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ।
ਗੁਰਮਤਿ ਕਲਾਸਾਂ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੱਚਿਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ‘ਓ’ ਅਤੇ ‘ਜੂੜੇ’ ਦੀ ਸਾਂਭ ਸੰਭਾਲ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ‘ਇਕ ਰੁੱਖ ਸੌ ਸੁੱਖ’ ਤਹਿਤ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਰੁੱਖ ਲਾਉਣੇ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਕਲਾਸਾਂ ਦੌਰਾਨ ਗੁਰਬਾਣੀ ਪੜ੍ਹਨੀ ਅਤੇ ਨਿੱਤਨੇਮੀ ਹੋਣ ਨਾਲ ਬੱਚਿਆਂ ਦੀ ਸਖਸ਼ੀਅਤ ਦੀ ਉਸਾਰੀ ਹੋ ਸਕਦੀ ਹੈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਜ਼ੋਰ ਦਿੱਤਾ ਕਿ ਗੁਰਮਿਤ ਕਲਾਸਾਂ ਰਾਹੀਂ ਬੱਚਿਆਂ ਨੂੰ ਭਾਸ਼ਾ ਦਾ ਉਚਾਰਣ, ਮਿਲਤਵਰਣ, ਰਹਿਣ-ਸਹਿਣ ਤੋਂ ਇਲਾਵਾ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਆਖਿਆ। ਜਥੇ. ਟੌਹੜਾ ਨੇ ਕਿਹਾ ਕਿ ਗੁਰਬਾਣੀ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਸ਼ਬਦ ਗੁਰੂ ਹੀ ਸਾਰਿਆਂ ਦੇ ਈਸ਼ਟ ਹਨ ਇਸ ਕਰਕੇ ਅੱਜ ਲੋੜ ਹੈ ਕਿ ਬਾਣੀ ਸਿਮਰਨ ਨਾਲ ਜੁੜਿਆ ਜਾਵੇ। ਇਸ ਮੌਕੇ ਮੈਨੇ. ਨੱਥਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਗੁਰਮੀਤ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਤੋਂ ਇਲਾਵਾ ਡਾ. ਪਲਵਿੰਦਰ ਕੌਰ, ਭਾਈ ਸੁਖਵਿੰਦਰ ਸਿੰਘ ਰਟੌਲ, ਸਹਾਇਕ ਡਾਇ. ਸੁਰਿੰਦਰ ਕੌਰ, ਗੁਰਦੀਪ ਸਿੰਘ ਸ਼ੇਖੂਪੁਰ, ਮਿਊਜਿਕ ਟੀਚਰ ਭਾਈ ਹਰਪ੍ਰੀਤ ਸਿੰਘ, ਭਾਈ ਮੇਜਰ ਸਿੰਘ, ਪ੍ਰਚਾਰਕ ਭਾਈ ਪਰਵਿੰਦਰ ਸਿੰਘ ਬਰਾੜਾ, ਭਾਈ ਜਸਵੀਰ ਸਿੰਘ, ਖਜ਼ਾਨਚੀ ਗੁਰਦੀਪ ਸਿੰਘ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਪਰਵਿੰਦਰ ਸਿੰਘ ਰਿਓਂਦ ਆਦਿ ਸਖਸ਼ੀਅਤਾਂ ਪੁੱਜੀਆਂ ਹੋਈਆਂ ਸਨ।

