ਪੰਜਾਬਪਟਿਆਲਾ

ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕਥਾਵਾਚਕ ਗਿਆਨੀ ਹਰਪਾਲ ਸਿੰਘ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ

ਡਕਾਲਾ/ਕਰਹਾਲੀ ਸਾਹਿਬ, ਪਟਿਆਲਾ 15 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਪਾਤਸ਼ਾਹੀ ਨੌਵੀਂ ਅਤੇ ਛੇਵੇਂ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੇਰ ਰਾਤ ਤੱਕ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਜ਼ੂਰੀ ਕੀਰਤਨੀ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ ਅਤੇ ਕਥਾਵਾਚਕ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਵਾਲਿਆਂ ਨੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ, ਵਿਚਾਰਧਾਰਾ ਅਤੇ ਉਦੇਸ਼ ਬਾਰੇ ਜਾਣੂੰ ਕਰਵਾਇਆ।

ਉਨ੍ਹਾਂ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਉਂ ਆਖਿਆ ਜਾਂਦਾ ਹੈ ਗੁਰੂ ਸਾਹਿਬ ਦੀ ਗੁਰਬਾਣੀ ਜਿਥੇ ਸਾਰਿਆਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਜਿਉਣ ਦਾ ਮਾਰਗ ਵਿਖਾਉਂਦੀ ਹੈ, ਉਥੇ ਜ਼ਬਰ ਅਤੇ ਜੁਲਮ ਦੇ ਟਾਕਰੇ ਧਾਰਨ ਕੀਤੀਆਂ ਮੀਰੀ-ਪੀਰੀ ਤਲਵਾਰਾਂ ਸਿਧਾਂਤ ਅਤੇ ਫਲਸਫੇ ਦੀ ਵੱਡੀ ਮਿਸਾਲ ਹਨ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਇਲਾਕੇ ਦੀਆਂ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਹਰਜੀਤ ਸਿੰਘ, ਮੈਨੇਜਰ ਜਗਦੀਸ਼ ਸਿੰਘ, ਅਕਾਊਟੈਂਟ ਮਨਜੀਤ ਸਿੰਘ, ਗੁਰਮੁੱਖ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਬਲਜੀਤ ਸਿੰਘ, ਫੂਲ ਸਿੰਘ ਕਮਾਲਪੁਰ, ਜੋਗਾ ਸਿੰਘ ਧਰਮੇੜੀ, ਰਣਜੀਤ ਸਿੰਘ ਸਰਪੰਚ ਕਰਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *