ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰੂਆਂ ਦੇ ਉਪਦੇਸ਼ ਨਾਲ ਜੋੜਦੇ ਹਨ:– ਰਾਜੂ ਖੰਨਾ।
ਸੰਤ ਦਰਬਾਰਾ ਸਿੰਘ ਰੋਹੀਸਰ ਵੱਲੋਂ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ।
ਅਮਲੋਹ, 15 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸੰਤ ਬਾਬਾ ਕ੍ਰਿਪਾ ਸਿੰਘ ਤੇ ਸੰਤ ਬਾਬਾ ਹਰਨੇਕ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਰੋਹੀਸਰ ਮਾਲੋਵਾਲ ਵਿਖੇ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜਿਥੇ ਵੱਡੀ ਗਿਣਤੀ ਸੰਗਤਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਉਂਥੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਦੀਆਂ ਸੰਗਤਾਂ ਨਾਲ ਨਤਮਸਤਕ ਹੁੰਦੇ ਹੋਏ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਤੇ ਵੱਡੀ ਗਿਣਤੀ ਜੁੜਿਆ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰੂਆਂ ਦੇ ਦਿੱਤੇ ਉਪਦੇਸ਼ ਨਾਲ ਜੋੜਦੇ ਹਨ। ਤੇ ਬਾਣੀ ਦੇ ਸਿੱਖੀ ਸਰੂਪ ਨਾਲ ਜੋੜਦੇ ਹਨ। ਉਹਨਾਂ ਕਿਹਾ ਕਿ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਮਾਲੋਵਾਲ ਵੱਲੋਂ ਹਰ ਸਾਲ ਜੋ ਇਹ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ । ਉਂਥੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਵਧੇਰੇ ਯੋਗਦਾਨ ਪਾਇਆ ਜਾ ਰਿਹਾ ਹੈ।ਤੇ ਸਮੇਂ ਸਮੇਂ ਤੇ ਲੋੜਵੰਦ ਬੱਚਿਆਂ ਲਈ ਫੀਸਾਂ ਕਾਪੀਆ ਕਿਤਾਬਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੇ ਪੱਧਰ ਤੇ ਰੁੱਖ ਵੀ ਲਗਾਏ ਜਾਦੇ ਹਨ। ਜਿਹੜਾ ਕਿ ਬਾਬਾ ਰੋਹੀਸਰ ਦਾ ਸ਼ਲਾਘਾਯੋਗ ਉਪਰਾਲਾ ਹੈ। ਰਾਜੂ ਖੰਨਾ ਨੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਪੁੱਜੀਆਂ ਸੰਗਤਾਂ,ਸੰਤਾ, ਮਹਾਂਪੁਰਸ਼ਾਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਬਾਬਾ ਦਰਬਾਰਾ ਸਿੰਘ ਰੋਹੀਸਰ ਮਾਲੋਵਾਲ ਵੱਲੋਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ,ਬਾਬਾ ਸਤਗੁਰ ਸਿੰਘ ਪਲਾਸੋਰ,ਬਾਬਾ ਜਸਪ੍ਰੀਤ ਸਿੰਘ ਅੰਗੀਠਾ ਸਾਹਿਬ ਮਸਤੁਆਣਾ,ਸਮਾਜ ਸੇਵਕ ਡਾ ਤੀਰਥ ਬਾਲਾ,ਦਰਸਨ ਸਿੰਘ ਚੀਮਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਜਿਥੇ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਇਆਂ ਦਿੱਤੀਆਂ ਗਈਆਂ ਉਂਥੇ ਹਰਮੇਲ ਸਿੰਘ ਸੌਟੀ ਵੱਲੋਂ ਲੰਗਰ ਲਗਾ ਕੇ ਬੂਟਿਆਂ ਦੀ ਸੇਵਾ ਵੀ ਕੀਤੀ ਗਈ। ਵੱਡੀ ਗਿਣਤੀ ਵਿੱਚ ਆਈਆਂ ਸੰਗਤਾਂ ਲਈ ਗੁਰੂ ਕਿ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਬਾਬਾ ਗੁਰਦੀਪ ਸਿੰਘ,ਬਾਬਾ ਜਗਜੀਤ ਸਿੰਘ,ਹਲਕਾ ਪ੍ਰਧਾਨ ਡਾ ਅਰਜੁਨ ਸਿੰਘ, ਸਰਕਲ ਪ੍ਰਧਾਨ ਐਸ ਸੀ ਵਿੰਗ ਰਣਜੀਤ ਸਿੰਘ ਕੋਟਲੀ, ਭਗਵਾਨ ਸਿੰਘ ਹੈਪੀ ਟਿੱਬੀ, ਪ੍ਰਕਾਸ਼ ਸਿੰਘ ਸਾਬਕਾ ਸਰਪੰਚ ਚੋਬਦਾਰਾ, ਯੂਥ ਆਗੂ ਗੁਰਪ੍ਰੀਤ ਸਿੰਘ ਮਾਲੋਵਾਲ,ਜਥੇਦਾਰ ਸੱਜਣ ਸਿੰਘ,ਬਾਬਾ ਕਾਲਾ ਸਿੰਘ, ਤਰਸੇਮ ਸਿੰਘ, ਸਿਮਰਨਜੀਤ ਸਿੰਘ ਛੀਨੂੰ, ਸ਼ਰਧਾ ਸਿੰਘ ਛੰਨਾ, ਕੁਲਦੀਪ ਸਿੰਘ ਮਛਰਾਈ,ਨਿਰਭੈ ਸਿੰਘ ਵਿਰਕ, ਧਰਮਪਾਲ ਭੜੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

