ਪੇਂਡੂ ਬੇਰੁਜਗਾਰ ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ
ਅੰਮ੍ਰਿਤਸਰ 16 ਜੂਨ (ਮਧੂਸਾਰ ਬਿਊਰੋ) ਜਿਲਾ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਾਹਮਣੇ ਵੇਰਕਾ ਪਲਾਟ ਮਿਲਕ ਪਲਾਂਟ ਵੇਰਕਾ ਵਿਖੇ ਮਿਤੀ 20 ਜੂਨ 2022 ਤੋਂ 01 ਜੁਲਾਈ 2022 ਤੱਕ ਸਮਾਂ ਸਵੇਰ 10.00 ਤੋਂ ਸ਼ਾਮ 03.30 ਤੱਕ ਟ੍ਰੇਨਿੰਗ ਚਲਣੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ , ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਦੋ (2) ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਵੇਗੀ।
ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ , ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ.ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 17 ਜੂਨ 2022 ਤੱਕ ਫਾਰਮ ਭਰਵਾ ਸਕਦੇ ਹਨ।

