ਪਟਿਆਲਾ

ਮਲੇਰੀਆ ਦੇ ਖਾਤਮੇ ਲਈ ਸਿਹਤ ਵਿਭਾਗ ਦੇ ਉਪਰਾਲੇ ਜਾਰੀ

ਖੁਸ਼ਕ ਦਿਵਸ ਮੋਕੇ 86 ਘਰਾਂ ਵਿੱਚੋ ਮੱਛਰਾਂ ਦਾ ਲਾਰਵਾ ਮਿਲਣ ਤੇਂ ਕਰਵਾਇਆ ਨਸ਼ਟ

ਪਟਿਆਲਾ 17 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਸਿਹਤ ਤੇਂ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ. ਰਾਜੂ ਧੀਰ ਦੇ ਹੁਕਮਾਂ ਅਨੁਸਾਰ ਜੂਨ ਮਹੀਨਾ ਨੂੰ ਮਲੇਰੀਆ ਮੰਥ ਵੱਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜੂਨ ਮਹੀਨੇ ਦੋਰਾਣ ਲਗਾਤਾਰ ਸੈਮੀਨਾਰ, ਰੈਲੀਆ ਅਤੇ ਜਾਗਰੂਕਤਾ ਮੁਹਿੰਮਾ ਰਾਹੀ ਲੋਕਾਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ।ਇਸ ਮੁਹਿੰਮ ਤਹਿਤ ਸੂਲਰ ਵਿਖੇ ਸਲੱਮ ਏਰੀਏ ਦੇ ਵਸਨੀਕ ਅਤੇ ਪਰਵਾਸੀ ਲੇਬਰ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਰਾਜੂ ਧੀਰ ਨੇਂ ਕਿਹਾ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਪਰਜੀਵੀਆਂ ਦਵਾਰਾ ਹੁੰਦੀ ਹੈ ਜੋ ਸੰਕਰਮਿਤ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਪਰ ਇਹ ਰੋਕਥਾਮ ਅਤੇ ਇਲਾਜ ਯੋਗ ਹੈ। ਉਹਨਾਂ ਕਿਹਾ ਕਿ ਬੇਸ਼ਕ ਜਿਲੇ੍ਹ ਵਿੱਚ ਹੁਣ ਤੱਕ ਇਸ ਸੀਜਨ ਦੋਰਾਣ ਡੇਂਗੁੂ ਅਤੇ ਮਲੇਰੀਆ ਦਾ ਅਜੇ ਤੱਕ ਕੋਈ ਵੀ ਕੇਸ ਰਿਪੋਰਟ ਨਹੀ ਹੋਇਆ ਪ੍ਰੰਤੂ ਫਿਰ ਵੀ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਕਾਰਣ ਇਸ ਪ੍ਰਤੀ ਸੁਚੇਤ ਰਹਿਣਾ ਜਰੂਰੀ ਹੈ।ਉਹਨਾਂ ਕਿਹਾ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇਂ ਉਸ ਦੀ ਜਾਂਚ ਕਰਵਾਉਣੀ ਜਰੁਰੀ ਹੈ।

ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪਟਿਆਲਾ ਜਿਲ੍ਹੇ ਵਿੱਚ ਪਿਛਲੇ ਦੋ ਸਾਲਾਂ ਦੋਰਾਣ ਮਲੇਰੀਆ ਦਾ ਕੋਈ ਲੋਕਲ ਕੇਸ ਨਹੀ ਪਾਇਆ ਗਿਆ।ਜਿਸ ਨਾਲ ਅਸੀ ਜਿਲ੍ਹਾ ਪਟਿਆਲਾ ਨੂੰ ਮਲੇਰੀਆ ਐਲੀਮੀਨੇਟ ਕਰਨ ਦਾ ਟੀਚਾ ਪੁਰਾ ਕਰ ਲਿਆ ਹੈ ਅਤੇ ਹੁਣ ਜਿਲ੍ਹੇ ਵਿੱਚ ਕੰਮ ਕਾਜ ਲਈ ਬਾਹਰੀ ਰਾਜਾਂ ਤੋਂ ਆ ਰਹੀ ਲੇਬਰ ਦੀ ਸਕਰੀਨਿੰਗ ਤੇਂ ਜੋਰ ਦਿਤਾ ਜਾ ਰਿਹਾ ਹੈ ਤਾਂ ਜੋ ਅੱਗੇ ਲੋਕਲ ਟਰਾਂਸਮਿਸ਼ਨ ਨਾ ਹੋ ਸਕੇ। ਇਸੇ ਲਈ ਭੱਠਿਆ,ਫੈਕਟਰੀਆਂ ਹੋਰ ਅਜਿਹੀਆ ਥਾਵਾਂ ਤੇ ਪੰਹੁਚ ਕੀਤੀ ਜਾ ਰਹੀ ਹੈ ਤਾਂ ਜ਼ੋ ਪਰਵਾਸੀਆ ਰਾਹੀ ਦੁਬਾਰਾ ਮਲੇਰੀਏ ਦਾ ਫੈਲਾਅ ਨਾ ਹੋਵੇ।ਉਹਨਾਂ ਕਿਹਾ ਕਿ ਇਸ ਸਾਲ 2022 ਦੋਰਾਣ ਹੁਣ ਤੱਕ ਜਿਲ੍ਹੇ ਵਿੱਚ ਕੋਈ ਵੀ ਮਲੇਰੀਆ ਦਾ ਕੇਸ ਰਿਪੋਰਟ ਨਹੀ ਹੋਇਆ।ਮਹੀਨਾ ਭਰ ਗਤੀਵਿਧੀਆਂ ਤਹਿਤ ਸਿਹਤ ਕਰਮੀਆਂ ਵੱਲੋਂ ਪਿੰਡਾ/ ਗੱਲੀਆ ਮੁੱਹਲਿਆ ਵਿੱਚ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਹਰ ਤਰਾਂ ਦੇ ਸੰਚਾਰ ਸਾਧਨ ਦੀ ਵਰਤੋਂ ਕੀਤੀ ਜਾ ਰਹੀ ਹੈ।ਅੱਜ ਸ਼ੁੱਕਰਵਾਰ ਖੁਸ਼ਕ ਦਿਵਸ ਦੇ ਮੋਕੇ ਤੇਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 16976 ਘਰਾਂ ਦਾ ਦੋਰਾ ਕੀਤਾ ਗਿਆ ਅਤੇ 86 ਘਰਾਂ ਵਿੱਚੋ ਮੱਛਰਾਂ ਦਾ ਲਾਰਵਾ ਪਾਏ ਜਾਣ ਤੇਂ ਉਸ ਨੂੰ ਨਸ਼ਟ ਕਰਵਾ ਦਿੱਤਾ ਗਿਆ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਸੰਜੀਵ ਕੁਮਾਰ ਅਤੇ ਅਵਤਾਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *