ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਖੋਜ ਪ੍ਰੋਜੈਕਟ ਸੰਪੰਨ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਫਿਜਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਅੱਜ ਆਪਣੇ ਖੋਜ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਤੋਂ ਉਪਰੰਤ ਜਮਾਂ ਕਰਵਾ ਦਿੱਤੇ। ਫਿਜਿਕਸ ਵਿਭਾਗ ਦੇ ਐਮ.ਐਸ.ਸੀ. ਦੂਜਾ ਸਾਲ ਦੇ ਪੰਜ ਵਿਦਿਆਰਥੀਆਂ ਵਲੋਂ ਇਹ ਖੋਜ ਪ੍ਰੋਜੈਕਟ ਦੇ ਡਾ: ਅਰਵਿੰਦ ਸੱਭਰਵਾਲ, ਡਾ. ਸੁਪਿ੍ਰਆ ਗੋਇਲ, ਡਾ. ਵਰਿੰਦਰਜੀਤ ਕੌਰ ਅਤੇ ਡਾ. ਕਿਰਨਦੀਪ ਸੰਧੂ ਦੀ ਅਗਵਾਈ ਹੇਠ ਪੂਰਾ ਕੀਤਾ ਗਿਆ। ਇਹ ਪ੍ਰੋਜੈਕਟ ਪ੍ਰਯੋਗਾਤਮਕ ਰੇਡੀਏਸਨ ਭੌਤਿਕ ਵਿਗਿਆਨ, ਸਿਧਾਂਤਕ ਪ੍ਰਮਾਣੂ ਭੌਤਿਕ ਵਿਗਿਆਨ ਅਤੇ ਪਦਾਰਥ ਵਿਗਿਆਨ ਨਾਲ ਸਬੰਧਤ ਹਨ।

ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਅਤੇ ਵਿਭਾਗ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ, ਪਟਿਆਲਾ ਦੇ ਸਟਾਫ ਮੈਂਬਰ ਹਮੇਸਾਂ ਹੀ ਵਿਦਿਆਰਥੀਆਂ ਨੂੰ ਖੋਜ ਕਾਰਜਾਂ ਲਈ ਉਤਸਾਹਿਤ ਕਰਦੇ ਹਨ, ਜਿਸ ਨਾਲ ਨਾ ਸਿਰਫ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਆਉਂਦਾ ਹੈ, ਸਗੋਂ ਉਨ੍ਹਾਂ ਦੁਆਰਾ ਕੀਤੇ ਖੋਜ ਕਾਰਜਾਂ ਸਦਕਾ ਸਮਾਜ ਦਾ ਸੁਧਾਰ ਕਰਨ ਵਿਚ ਵੀ ਮਦਦ ਮਿਲਦੀ ਹੈ।

ਵਿਭਾਗ ਦੇ ਮੁਖੀ ਡਾ. ਅਰਵਿੰਦ ਸੱਭਰਵਾਲ ਨੇ ਦੱਸਿਆ ਕਿ ਵਿਭਾਗ ਦੇ ਯਤਨਾਂ ਸਦਕਾ ਇਹ ਖੋਜ ਕਾਰਜ ਵਿਦਿਆਰਥੀਆਂ ਵੱਲੋਂ ਸੁਰੂ ਕੀਤੇ ਗਏ ਸਨ। ਵਿਦਿਆਰਥੀਆਂ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਬਹੁਤ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਹੈ। ਵਿਦਿਆਰਥੀਆਂ ਨੇ ਖੋਜ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵਿਭਾਗ ਦੇ ਮੁਖੀ ਅਤੇ ਨਿਗਰਾਨ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ ਅਤੇ ਡਾ. ਰਵਿੰਦਰਜੀਤ ਸਿੰਘ, ਡੀਨ ਰਿਸਰਚ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *