ਜਿਲ੍ਹੇ ਵਿੱਚ ਅੱਜ 2240 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
09 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ, 18 ਜੂਨ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 263 ਕੋਵਿਡ ਰਿਪੋਰਟਾਂ ਵਿਚੋਂ 09 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 03 ਪਟਿਆਲਾ ਸ਼ਹਿਰ, 02 ਰਾਜਪੁਰਾ, ਇੱਕ ਨਾਭਾ, ਇੱਕ ਕੌਲੀ, ਇੱਕ ਹਰਪਾਲਪੁਰ ਅਤੇ ਇੱਕ ਕਾਲੋਮਾਜਰਾ ਬਲਾਕ ਨਾਲ ਸਬੰਧਤ ਹੈ।ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,302 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,814 ਹੈ।ਐਕਟਿਵ ਕੇਸਾਂ ਦੀ ਗਿਣਤੀ 31 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੈ।
ਅੱਜ 268 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,56,705 ਸੈਂਪਲ ਲਏ ਜਾ ਚੁੱਕੇ ਹਨ।ਜਿਲ੍ਹਾ ਪਟਿਆਲਾ ਦੇ 62,302 ਕੋਵਿਡ ਪੋਜਟਿਵ, 11,94, 234 ਨੈਗੇਟਿਵ ਅਤੇ ਲਗਭਗ 169 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਡਾ. ਰਾਜੂ ਧੀਰ ਨੇ ਕਿਹਾ ਕਿ ਲਗਾਤਾਰ ਹੋਲੀ ਹੋਲੀ ਵੱਧ ਰਹੇ ਕੋਵਿਡ ਕੇਸਾਂ ਨੁੰ ਦੇਖਦੇ ਹੋਏ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ, ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾਂ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ ।
ਅੱਜ ਜਿਲ੍ਹੇ ਵਿੱਚ 2240 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 19 ਜੂਨ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਬ ਡਵੀਜਨ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।
