ਪਟਿਆਲਾ

ਜਿਲ੍ਹੇ ਵਿੱਚ ਅੱਜ 1503 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ

ਨੌ ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ, 20 ਜੂਨ ( ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 260 ਕੋਵਿਡ ਰਿਪੋਰਟਾਂ ਵਿਚੋਂ ਛੇ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 07 ਪਟਿਆਲਾ ਸ਼ਹਿਰ, 01 ਰਾਜਪੁਰਾ ਸ਼ਹਿਰ ਅਤੇ 01 ਬਲਾਕ ਭਾਦਸੋਂ ਨਾਲ ਸਬੰਧਿਤ ਹੈ।¤ ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,317 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,817 ਹੈ।¤ ਐਕਟਿਵ ਕੇਸਾਂ ਦੀ ਗਿਣਤੀ 43 ਹੈ ।¤ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੈ।¤

ਅੱਜ 395 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,57,223 ਸੈਂਪਲ ਲਏ ਜਾ ਚੁੱਕੇ ਹਨ।¤ ਜਿਲ੍ਹਾ ਪਟਿਆਲਾ ਦੇ 62,317 ਕੋਵਿਡ ਪੋਜਟਿਵ, 11,94,672 ਨੈਗੇਟਿਵ ਅਤੇ ਲਗਭਗ 234 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।¤ ਡਾ. ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾਂ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।µ

ਅੱਜ ਜਿਲ੍ਹੇ ਵਿੱਚ 1503 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 21 ਜੂਨ ਦਿਨ ਮੰਗਲਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ,ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਸਿਕਲੀਗਰ ਬਸਤੀ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਗੁਰਬਖਸ਼ ਕਲੌਨੀ, ਆਨੰਦ ਨਗਰ ਐਕਸ਼ਟੈਨਸ਼ਨ,ਭਾਰਤ ਨਗਰ,ਬਿੰਦਰਾਂ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੈਂਪਾਂ ਅਤੇ ਘਰ-ਘਰ ਦਸਤਕ ਮੁਹਿੰਮ ਰਾਹੀਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

Leave a Reply

Your email address will not be published. Required fields are marked *