ਅੰਮ੍ਰਿਤਸਰ

ਆਮ ਆਦਮੀ ਪਾਰਟੀ ਸੰਗਰੂਰ ਤੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ :- ਖ਼ਾਲਸਾ

ਅੰਮ੍ਰਿਤਸਰ, (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ‘ਚ ਹਲਕਾ ਦੱਖਣੀ ਦੇ ਵਲੰਟੀਅਰ ਪਹੁੰਚੇ । ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਹਲਕਾ ਦੱਖਣੀ ਵਾਰਡ ਨੰਬਰ 38 ਦੇ ਸੀਨੀਅਰ ਆਗੂ ਰਵੀਸ਼ੇਰ ਸਿੰਘ ਖ਼ਾਲਸਾ ਨੇ ਕਿਹਾ ਕਿ ਜ਼ਿਮਨੀ ਚੋਣ ਦਾ ਮੁਕਾਬਲਾ ਇਕ ਤਰਫ਼ਾ ਹੁਣ ਤੈਅ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਕੁਝ ਮਹੀਨਿਆਂ ਵਿੱਚ ਇਹ ਬਹੁਤ ਵੱਡੀ ਅਤੇ ਅਹਿਮਦ ਫ਼ੈਸਲੇ ਕਰ ਦਿਖਾਏ ਹਨ

ਜਿਸ ਕਾਰਨ ਉੱਥੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਭਲੀਭਾਂਤ ਜਾਣੂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਸਨ ਅਤੇ ਹੁਣ ਉਹ ਕਦੇ ਵੀ ਉਹ ਗਲਤੀ ਦੁਬਾਰਾ ਨਹੀਂ ਕਰਨ ਗਏ, ਜਿਸ ਤੋਂ ਉਨ੍ਹਾਂ ਨੂੰ ਬਾਅਦ ਵਿੱਚ ਪਛਤਾਉਣਾ ਪਵੇ । ਉਨ੍ਹਾਂ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪਹਿਲਾਂ ਹੀ ਮਨ ਬਣਾ ਲਿਆ ਹੈ ਕਿ ਇਸ ਵਾਰ ਫਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ ।

Leave a Reply

Your email address will not be published. Required fields are marked *