ਦੇਸ਼-ਵਿਦੇਸ਼ਪੰਜਾਬ

ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ

ਚੰਡੀਗੜ੍ਹ (ਮਧੂਸਾਰ ਬਿਊਰੋ) : ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫ਼ੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਅੱਗ ਚੰਡੀਗੜ੍ਹ ਦੇ ਸੈਕਟਰ 53-54 ਦੀ ਫਰਨੀਚਰ ਮਾਰਕੀਟ ‘ਚ ਲੱਗੀ, ਜਿਸ ਦੀ ਸੂਚਨਾ ਮਿਲਣ ‘ਤੇ ਅੱਗ ਬੁਝਾੳ ਦਸਤੇ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ ਹੋਈਆਂ ਹਨ। ਇਸ ਨਾਲ ਹੀ ਪੁਲਿਸ ਨੇ ਵੀ ਮੌਕੇ ‘ਤੇ ਪੁੱਜ ਕੇ ਆਵਾਜਾਈ ਦਾ ਰੂਟ ਬਦਲ ਕੇ ਮਦਦ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ 5 ਦੁਕਾਨ ਇਸ ਭਿਆਨਕ ਅੱਗ ਦੀ ਲਪੇਟ ‘ਚ ਆਈਆਂ ਹਨ। ਮੌਕੇ ‘ਤੇ 6 ਅੱਗ ਬੁਝਾਊ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਦੇ ਕਾਰਨਾਂ ਪਿੱਛੇ ਸ਼ਾਰਟ ਸਰਕਟ ਨੂੰ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *