ਪਟਿਆਲਾ

ਕੁਲਤਾਰ ਸਿੰਘ ਸੰਧਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਦੇ ਸ਼ੋਕਗ੍ਰਸਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਸ਼ੋਕਗ੍ਰਸਤ ਚੱਢਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਟਿਆਲਾ ਪੁੱਜੇ

ਪਟਿਆਲਾ, 25 ਜੂਨ: (ਰਮਨਦੀਪ/ਮਧੂਸਾਰ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਦੇ ਸ਼ੋਕਗ੍ਰਸਤ ਪਰਿਵਾਰ ਨਾਲ ਮਿਲਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਦੇ ਬੇਵਕਤ ਅਕਾਲ ਚਲਾਣੇ ਨਾਲ ਜਿੱਥੇ ਚੱਢਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਆਮ ਆਦਮੀ ਪਾਰਟੀ ਅਤੇ ਸੂਬੇ ਨੂੰ ਵੀ ਵੱਡਾ ਘਾਟਾ ਪਿਆ ਹੈ, ਕਿਉਂਕਿ ਗਗਨਦੀਪ ਸਿੰਘ ਆਮ ਲੋਕਾਂ ਨਾਲ ਜੁੜਿਆ ਹੋਇਆ ਆਗੂ ਸੀ। ਉਨ੍ਹਾਂ ਕਿਹਾ ਕਿ ਮਰਹੂਮ ਚੱਢਾ ਦੇ ਮਨ ਵਿੱਚ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਲਈ ਕੁਝ ਕਰ ਗੁਜਰਨ ਦੀ ਤਮੰਨਾ ਸੀ। ਸਪੀਕਰ ਸ. ਸੰਧਵਾਂ ਨੇ ਗਗਨਦੀਪ ਸਿੰਘ ਚੱਢਾ ਦੀ ਸੁਪਤਨੀ ਗੁੰਜਨ ਚੱਢਾ, 6 ਸਾਲਾ ਪੁੱਤਰ ਜ਼ੋਰਾਵਰ ਸਿੰਘ ਚੱਢਾ, ਭੈਣ ਤੇ ਜੀਜਾ ਰਮਨਦੀਪ ਕੌਰ ਤੇ ਰੌਬਿਨ ਬੱਤਰਾ, ਚਾਚਾ ਗੁਰਪ੍ਰੀਤ ਸਿੰਘ ਚੱਢਾ, ਚਚੇਰੇ ਭਰਾ ਜਤਿਨ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾਂ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ ਦੀ ਅਰਦਾਸ ਕੀਤੀ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ, ਲੁਧਿਆਣਾ ਈਸਟ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ 2 ਜੁਲਾਈ ਨੂੰ ਗੁਰਦੁਆਰਾ ਸਿੰਘ ਸਭਾ, ਫੁਹਾਰਾ ਚੌਂਕ ਵਿਖੇ ਹੋਵੇਗੀ। ਸਪੀਕਰ ਸ. ਸੰਧਵਾ ਦੇ ਚੱਢਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੌਕੇ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਕੁੰਦਨ ਗੋਗੀਆ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਯੂਥ ਪ੍ਰਧਾਨ ਸਿਮਰਨਪ੍ਰੀਤ ਸਿੰਘ, ਰਜਿੰਦਰ ਮੋਹਨ, ਰਾਜਵੀਰ ਸਿੰਘ, ਹਨੀ ਲੂਥਰਾ, ਵਿਕਰਮ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Leave a Reply

Your email address will not be published. Required fields are marked *