ਦੇਸ਼-ਵਿਦੇਸ਼ਪੰਜਾਬ

5822 ਵੋਟਾਂ ਨਾਲ ਜਿੱਤੇ, ਸਿਮਰਨਜੀਤ ਸਿੰਘ ਮਾਨ

ਸੰਗਰੂਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਇਹ ਵੱਡਾ ਝਟਕਾ ਲੱਗਿਆ ਹੈ। ਆਪ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ।

ਪਹਿਲੇ ਦੋ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦੀਆਂ ਜ਼ਮਾਨਤਾ ਜ਼ਬਤ ਹੋ ਗਈਆਂ। ਇਹ ਹਾਰ ਮੁੱਖ ਮੰਤਰੀ ਲਈ ਨਿੱਜੀ ਤੌਰ ’ਤੇ ਨਮੋਸ਼ੀ ਦੀ ਹਾਲਤ ਹੈ ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਵੀ ਹੈ। ਆਪ ਦੇ ਗੁਰਮੇਲ ਸਿੰਘ (Gurmail Singh) ਦੂਜੇ ਨੰਬਰ ‘ਤੇ ਰਹੇ, ਜਿਨ੍ਹਾਂ ਨੂੰ 2,47, 332, ਜਦਕਿ ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ ਨੂੰ 79,668, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਨੂੰ 66, 298 ਅਤੇ ਪੰਜਵੇਂ ਸਥਾਨ ‘ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ 44, 428 ਵੋਟਾਂ ਪਈਆਂ ਹਨ

Leave a Reply

Your email address will not be published. Required fields are marked *