ਜਿਲ੍ਹੇ ਵਿੱਚ ਅੱਜ 1648 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
11 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ, 27 ਜੂਨ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 199 ਕੋਵਿਡ ਰਿਪੋਰਟਾਂ ਵਿਚੋਂ 07 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 08 ਪਟਿਆਲਾ ਸ਼ਹਿਰ, ਬਲਾਕ 02 ਕੌਲੀ ਅਤੇ 01 ਬਲਾਕ ਭਾਦਸੋਂ ਨਾਲ ਸਬੰਧਿਤ ਹੈ।¤ ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,411 ਹੋ ਗਈ ਹੈ ,ਜਿਹਨਾਂ ਵਿਚੋ 10 ਕੇਸ ਜਿਲੇ ਤੋਂ ਬਾਹਰ ਦੇ ਹੋਣ ਕਾਰਨ ਸਿਫਟ ਕੀਤੇ ਗਏ ਹਨ ਇਸ ਲਈ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,401 ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,870 ਹੈ।¤ ਐਕਟਿਵ ਕੇਸਾਂ ਦੀ ਗਿਣਤੀ 74 ਹੈ ।¤ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੈ।¤
ਅੱਜ 368 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,59,136 ਸੈਂਪਲ ਲਏ ਜਾ ਚੁੱਕੇ ਹਨ।¤ ਜਿਲ੍ਹਾ ਪਟਿਆਲਾ ਦੇ 62,411 ਕੋਵਿਡ ਪੋਜਟਿਵ, 11,96,478 ਨੈਗੇਟਿਵ ਅਤੇ ਲਗਭਗ 247 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।¤ ਡਾ. ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾਂ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।µ ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ ਦੇ ਲੱਛਣ ਹਨ , ਉਹ ਆਪਣੀ ਕੋਵਿਡ ਸਬੰਧੀ ਜਾਂਚ ਜ਼ਰੂਰ ਕਰਵਾਉਣ ਤਾਂ ਕਿ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਅੱਜ ਜਿਲ੍ਹੇ ਵਿੱਚ 1648 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 28 ਜੂਨ ਦਿਨ ਮੰਗਲਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ,ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਸਿਕਲੀਗਰ ਬਸਤੀ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੈਂਪਾਂ ਅਤੇ ਘਰ-ਘਰ ਦਸਤਕ ਮੁਹਿੰਮ ਰਾਹੀਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

