ਜਿਲ੍ਹੇ ਵਿੱਚ ਅੱਜ 1468 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
17 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ, 01 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 387 ਕੋਵਿਡ ਰਿਪੋਰਟਾਂ ਵਿਚੋਂ 17 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 12 ਪਟਿਆਲਾ ਸ਼ਹਿਰ, 02 ਨਾਭਾ, 02 ਬਲਾਕ ਕਾਲੋਮਾਜਰਾ ਅਤੇ 01 ਬਲਾਕ ਦੁਧਨਸਾਧਾਂ ਨਾਲ ਸਬੰਧਿਤ ਹੈ।¤ ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,477 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,921 ਹੈ।¤ ਐਕਟਿਵ ਕੇਸਾਂ ਦੀ ਗਿਣਤੀ 98 ਹੈ ।¤ ਜਿਲੇ੍ਹ ਵਿੱਚ ਕੋਵਿਡ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੈ। ਅੱਜ 349 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,60,578 ਸੈਂਪਲ ਲਏ ਜਾ ਚੁੱਕੇ ਹਨ।¤ ਜਿਲ੍ਹਾ ਪਟਿਆਲਾ ਦੇ 62,477 ਕੋਵਿਡ ਪੋਜਟਿਵ, 11,97,889 ਨੈਗੇਟਿਵ ਅਤੇ ਲਗਭਗ 212 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।¤
ਅੱਜ ਜਿਲ੍ਹੇ ਵਿੱਚ 1468 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 02 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ,ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਸਿਕਲੀਗਰ ਬਸਤੀ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੈਂਪਾਂ ਅਤੇ ਘਰ-ਘਰ ਦਸਤਕ ਮੁਹਿੰਮ ਰਾਹੀਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
ਡਾ. ਰਾਜੂ ਧੀਰ ਨੇ ਪਟਿਆਲਾ ਵਾਸੀਆਂ ਨੂੰ ਐਡਵਾਈਜਰੀ ਦੇ ਤੌਰ ਤੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਅਵੇਸਲੇ ਰਹਿਣਾਂ ਖਤਰਨਾਕ ਹੋ ਸਕਦਾ ਹੈ, ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ ਦੇ ਲੱਛਣ ਹਨ , ਉਹ ਆਪਣੀ ਕੋਵਿਡ ਸਬੰਧੀ ਜਾਂਚ ਜ਼ਰੂਰ ਕਰਵਾਉਣ ਤਾਂ ਕਿ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੂੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਮੁੜ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਇੱਕ ਵਾਰ ਫਿਰ ਕੋਵਿਡ ਦੀ ਕਿਸੇ ਸੰਭਾਵਤ ਲਹਿਰ ਦਾ ਸਾਹਮਣਾਂ ਨਾ ਕਰਨਾ ਪਵੇ।

