ਜਿਲ੍ਹੇ ਵਿੱਚ ਅੱਜ 1483 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
15 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ, 05 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 390 ਕੋਵਿਡ ਰਿਪੋਰਟਾਂ ਵਿਚੋਂ 15 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 09 ਪਟਿਆਲਾ ਸ਼ਹਿਰ, 01 ਬਲਾਕ ਹਰਪਾਲਪੁਰ, 01 ਬਲਾਕ ਸ਼ੁਤਰਾਣਾਂ, 03 ਬਲਾਕ ਕੌਲੀ ਅਤੇ 01 ਬਲਾਕ ਦੁਧਨਸਾਧਾਂ ਨਾਲ ਸਬੰਧਿਤ ਹੈ।¤ ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,527 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,984 ਹੈ।¤ ਐਕਟਿਵ ਕੇਸਾਂ ਦੀ ਗਿਣਤੀ 85 ਹੈ ।¤ ਜਿਲੇ੍ਹ ਵਿੱਚ ਕੋਵਿਡ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੈ।
ਅੱਜ 371 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,61,813 ਸੈਂਪਲ ਲਏ ਜਾ ਚੁੱਕੇ ਹਨ।¤ ਜਿਲ੍ਹਾ ਪਟਿਆਲਾ ਦੇ 62,527 ਕੋਵਿਡ ਪੋਜਟਿਵ, 11,99,044 ਨੈਗੇਟਿਵ ਅਤੇ ਲਗਭਗ 242 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।¤ ਅੱਜ ਜਿਲ੍ਹੇ ਵਿੱਚ 1483 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 06 ਜੁਲਾਈ ਦਿਨ ਬੁੱਧਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ,ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਸਿਕਲੀਗਰ ਬਸਤੀ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੈਂਪਾਂ ਅਤੇ ਘਰ-ਘਰ ਦਸਤਕ ਮੁਹਿੰਮ ਰਾਹੀਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਡਾ. ਰਾਜੂ ਧੀਰ ਨੇ ਪਟਿਆਲਾ ਵਾਸੀਆਂ ਨੂੰ ਐਡਵਾਈਜਰੀ ਦੇ ਤੌਰ ਤੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਅਵੇਸਲੇ ਰਹਿਣਾਂ ਖਤਰਨਾਕ ਹੋ ਸਕਦਾ ਹੈ, ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ ਦੇ ਲੱਛਣ ਹਨ , ਉਹ ਆਪਣੀ ਕੋਵਿਡ ਸਬੰਧੀ ਜਾਂਚ ਜ਼ਰੂਰ ਕਰਵਾਉਣ
ਤਾਂ ਕਿ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੂੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਮੁੜ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਇੱਕ ਵਾਰ ਫਿਰ ਕੋਵਿਡ ਦੀ ਕਿਸੇ ਸੰਭਾਵਤ ਲਹਿਰ ਦਾ ਸਾਹਮਣਾ ਨਾ ਕਰਨਾ ਪਵੇ।

