ਭਗਵੰਤ ਮਾਨ ਮੁੜ ਕਰਨਗੇ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ ਫੇਰੇ
ਸੈਕਟਰੀਏਟ ’ਚ ਵੱਜਿਆ ਢੋਲ, ਕੇਜਰੀਵਾਲ ਅਤੇ ਪਰਿਵਾਰਕ ਮੈਂਬਰ ਵਿਆਹ ਸਮਾਗਮ ’ਚ ਹੋਣਗੇ ਸ਼ਾਮਲ
ਕੰਵਰ ਸਿੰਘ ਬੇਦੀ ਅਤੇ ਅੰਮਿ੍ਰਤਪਾਲ ਸਿੰਘ ਦੀ ਰਿਪੋਰਟ
ਨਵੀਂ ਦਿੱਲੀ 6 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫੇਰ ਮੁੜ ਤੋਂ ਵਿਆਹ ਕਰਨ ਜਾ ਰਹੇ ਹਨ। ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਂ ਦੀ ਲੜਕੀ ਨਾਲ ਵਿਆਹ ਹੋਣਾ ਤੈਅ ਹੋਇਆ ਹੈ। ਵਿਆਹ ਦੀ ਖ਼ਬਰ ਨਿਕਲਣ ਤੋਂ ਬਾਅਦ ਇਹ ਵੀ ਪਤਾ ਚੱਲਿਆ ਹੈ ਕਿ ਇਹ ਵਿਆਹ ਸਾਦੇ ਢੰਗ ਨਾਲ ਹੋਣ ਜਾ ਰਿਹਾ ਹੈ ਅਤੇ ਵਿਆਹ ਰਸਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣ ਜਾ ਰਹੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਵੇਂ ਪੁੱਤਰ ਅਤੇ ਸਪੁੱਤਰੀ ਸਹੁੰ ਚੁੱਕ ਸਮਾਗਮ ਵਿਚ ਅਮਰੀਕਾ ਤੋਂ ਉਚੇਚੇ ਤੌਰ ’ਤੇ ਪੁੱਜ ਸਨ ਅਤੇ ਭਾਵੁਕ ਤੌਰ ’ਤੇ ਆਪਣੇ ਪਿਤਾ ਭਗਵੰਤ ਮਾਨ ਨੂੰ ਮਿਲੇ ਸਨ। ਇਸ ਦੌਰਾਨ ਇਹ ਕਿਆਸ ਵੀ ਲਗਾਏ ਜਾ ਰਹੇ ਸਨ ਕਿ ਮੁੱਖ ਮੰਤਰੀ ਦਾ ਪਰਿਵਾਰਕ ਜੀਵਨ ਇਕ ਵਾਰ ਫੇਰ ਮੁੜ ਤੋਂ ਲੀਹ ’ਤੇ ਪੈ ਸਕਦਾ ਹੈ ਹਾਲਾਂਕਿ ਅਮਰੀਕਾ ਤੋਂ ਉਨ੍ਹਾਂ ਦੀ ਪਹਿਲੀ ਪਤਨੀ ਨੇ ਵੀ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੱਤੀ ਸੀ। ਵਿਆਹ ਨੂੰ ਲੈ ਕੇ ਉਨ੍ਹਾਂ ਦੇ ਭਗਵੰਤ ਮਾਨ ਦੀ ਮਾਂ ਅਤੇ ਭੈਣ ਦੀ ਇਹ ਲੰਮੇ ਸਮੇਂ ਤੋਂ ਜੱਦੋ ਜਹਿਦ ਅਤੇ ਇੱਛਾ ਸੀ ਕਿ ਭਗਵੰਤ ਮਾਨ ਮੁੜ ਘੋੜੀ ਚੜਨ ਅਤੇ ਉਨ੍ਹਾਂ ਵੱਲੋਂ ਕੀਤੀਆਂ ਤਮਾਮ ਕੋਸ਼ਿਸ਼ ਇਹ ਰੰਗ ਲੈ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਂ ਦੀ ਲੜਕੀ ਨਾਲ ਵਿਆਹ ਕਰਨਗੇ ਅਤੇ ਇਹ ਵਿਆਹ ਕੱਲ੍ਹ 7 ਜੁਲਾਈ ਨੂੰ ਹੋਣ ਜਾ ਰਹੇ ਹਨ। ਵਿਆਹ ਕਿੱਥੇ ਹੋਣਾ ਹੈ ਇਸ ਬਾਰੇ ਅਜੇ ਕੋਈ ਸਥਾਨ ਨਿਸ਼ਚਿਤ ਨਹੀਂ ਕੀਤਾ ਗਿਆ ਪ੍ਰੰਤੂ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਆਹ ਹੋਣ ਜਾ ਰਿਹਾ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਅਤੇ ਪਰਿਵਾਰਕ ਮੈਂਬਰ ਇਸ ਵਿਆਹ ਵਿਚ ਸ਼ਾਮਲ ਜ਼ਰੂਰ ਹੋਣਗੇ। ਵਿਆਹ ਦੀ ਗੱਲ ਸਾਹਮਣੇ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਹਿਲੀ ਪਤਨੀ ਦੀ ਸਿਫਤਾਂ ਵੀ ਕੀਤੀਆਂ ਹਨ ਅਤੇ ਸੈਕਟਰੀਏਟ ਵਿਚ ਢੋਲ ਦੀ ਡਗਾ ਲੱਗਾਏ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ।

