ਪੁਲਿਸ ਡੀਏਵੀ ਪਬਲਿਕ ਸਕੂਲ, ਪਟਿਆਲਾ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਮੁਹਿੰਮ ਅਤੇ ਵਿਸ਼ਵ ਜੂਨੋਸਿਸ ਦਿਵਸ ਦਾ ਆਯੋਜਨ
ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਵਿਦਿਆਰਥੀਆਂ ਨੂੰ ਕੁਦਰਤ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਅੱਜ ਪੁਲਿਸ ਡੀਏਵੀ ਪਬਲਿਕ ਸਕੂਲ ਪਟਿਆਲਾ ਵਿੱਚ ਪਲਾਸਟਿਕ ਦੀ ਵਰਤੋਂ ਵਿਰੁੱਧ ਮੁਹਿੰਮ ਚਲਾਈ ਗਈ। ਤੀਜੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਸਭਾ ਵਿੱਚ ਭਾਗ ਲਿਆ। ਜਿਸ ਵਿੱਚ 10ਵੀਂ ਜਮਾਤ ਦੀ ਵਿਦਿਆਰਥਣ ਰੀਨਾ ਨੇ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਇੱਕ ਲਘੂ ਨਾਟਕ ਵੀ ਪੇਸ਼ ਕੀਤਾ ਗਿਆ ਜਿਸ ਦਾ ਸੰਦੇਸ਼ ਸੀ- ਪਾਣੀ ਬਚਾਓ ਅਤੇ ਧਰਤੀ ਨੂੰ ਪਲਾਸਟਿਕ ਮੁਕਤ ਬਣਾਓ। ਵਿਦਿਆਰਥੀਆਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਖਾਸ ਕਰਕੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਇਸ ਸਬੰਧੀ ਹੋਰਨਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਲਿਆ। ਇਸ ਦਿਹਾੜੇ ਨੂੰ ਮਨਾਉਣ ਲਈ ਤੀਜੀ ਤੋਂ ਅੱਠਵੀਂ ਜਮਾਤ ਲਈ ਸਲੋਗਨ ਲਿਖਣ ਦਾ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਸ਼ਤਿਹਾਰ ਲਿਖ ਕੇ ਭਾਗ ਲਿਆ।
ਇਸ ਦੇ ਨਾਲ ਹੀ ਪ੍ਰਭਜੋਤ ਕੌਰ ਨੇ ਆਪਣੇ ਭਾਸ਼ਣ ਵਿੱਚ ਸਮੂਹ ਵਿਦਿਆਰਥੀਆਂ ਨੂੰ ਵਿਸ਼ਵ ਜ਼ੂਨੋਸਿਸ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਇੱਕ ਛੂਤ ਦੀ ਬਿਮਾਰੀ ਹੈ ਜੋ ਜਾਨਵਰਾਂ ਤੋਂ ਇਨਸਾਨਾਂ ਵਿੱਚ ਅਤੇ ਫਿਰ ਇਨਸਾਨਾਂ ਤੋਂ ਜਾਨਵਰਾਂ ਵਿੱਚ ਫੈਲਦੀ ਹੈ ਅਤੇ ਇਸ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ। ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੀਨਾ ਥਾਪਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ‘ਤੇ ਜ਼ੋਰ ਦਿੱਤਾ | ਉਨ੍ਹਾਂ ਧਰਤੀ ਨੂੰ ਪਲਾਸਟਿਕ ਮੁਕਤ ਬਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸਬੰਧੀ ਅੱਗੇ ਆਉਣ ਅਤੇ ਹੋਰਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

