ਪਟਿਆਲਾ

ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ11ਤੇ12ਜੁਲਾਈ ਕਰਨਗੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ

ਪਟਿਆਲਾ 8 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1406/22ਬੀ ਚੰਡੀਗੜ੍ਹ ਨਾਲ ਸਬੰਧਤ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਪਿਛਲੇ ਤਿੰਨ,ਚਾਰ ਮਹੀਨਿਆਂ ਤੋਂ ਰਹਿਦੀਆਂ ਤਨਖਾਹਾਂ ਜਲਦੀ ਨਾਂ ਦਿੱਤੀਆ ਤਾਂ 11 ਅਤੇ 12 ਜੁਲਾਈ ਨੂੰ ਵਿਭਾਗੀ ਕੰਮ ਬੰਦ ਕਰਕੇ ਜੰਗਲਾਤ ਅਤੇ ਜੰਗਲੀ ਜੀਵ ਦੇ ਜ਼ਿਲ੍ਹਾ ਪੱਧਰੀ ਅਫ਼ਸਰਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਵੀਰਪਾਲ ਸਿੰਘ ਬੰਮਣਾ, ਜਸਵਿੰਦਰ ਸਿੰਘ ਸੌਜਾ, ਜਗਤਾਰ ਸਿੰਘ ਸ਼ਾਹਪੁਰ,ਸ਼ੇਰ ਸਿੰਘ ਖਰੌੜੀ, ਨਰੇਸ਼ ਪਟਿਆਲਾ, ਅਤੇ ਭੁਪਿੰਦਰ ਸਿੰਘ ਸਾਧੋਹੇੜੀ ਨੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਚ ਪਿਛਲੇ 20-20ਸਾਲਾਂ ਤੋ ਕੰਮ ਕਰਦੇ ਕਾਮਿਆਂ ਨੂੰ ਮੌਕੇ ਦੀਆਂ ਸਰਕਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੱਕਾ ਨਹੀਂ ਕੀਤਾ ਜਾ ਰਿਹਾ ਉਥੇ ਨਿਗੋਣੀਆਂ ਤਨਖਾਹਾਂ ਤੇ ਕੰਮ ਕਰਦੇ ਕੰਮ ਕਰਦੇ ਕਾਮਿਆਂ ਨੂੰ ਤਿੰਨ,ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।ਅੱਜ ਅੱਤ ਦੀ ਹੋ ਰਹੀ ਮਹਿੰਗਾਈ ਵਿੱਚ ਤਨਖਾਹਾਂ ਨਾਂ ਮਿਲਣ ਕਾਰਨ ਜੰਗਲਾਤ ਕਾਮਿਆਂ ਦੇ ਪਰਿਵਾਰਾਂ ਦੀ ਭੁੱਖੇ ਮਰਨ ਤੱਕ ਦੀ ਨੋਬਤ ਆ ਚੁੱਕੀ ਹੈ। ਇੱਥੋਂ ਤੱਕ ਕਿ ਬੱਚਿਆਂ ਦੇ ਸਕੂਲਾਂ ਦੀਆਂ ਫੀਸਾਂ ਵੀ ਨਹੀਂ ਭਰ ਸਕੇ।

ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਤਨਖਾਹਾਂ ਨਾਂ ਮਿਲਣ ਕਾਰਨ ਮਜਬੂਰ ਹੋ ਕੇ ਪੰਜਾਬ ਸਰਕਾਰ ਅਤੇ ਜੰਗਲਾਤ ਅਤੇ ਜੰਗਲੀ ਜੀਵ ਦੇ ਅਧਿਕਾਰੀਆਂ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮੇਜ਼ਰ ਸਿੰਘ ਸਰਹਿੰਦ, ਬੇਅੰਤ ਸਿੰਘ ਰੈਸਲ, ਹਰਪ੍ਰੀਤ ਸਿੰਘ ਲੋਚਮਾ,ਜੋਗਾ ਸਿੰਘ ਭਾਦਸੋਂ, ਬਲਵੀਰ ਮਾਡੌਲੀ, ਅਤੇ ਗੁਰਮੁੱਖ ਸਿੰਘ ਭਾਦਸੋਂ,ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਿਵੇਂ ਕਿ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ, ਅਤੇ ਹੋਰ ਬਹੁਤ ਸਾਰੀਆਂ ਮੁਲਾਜ਼ਮਾਂ ਦੀਆਂ ਮੰਗਾਂ ਲਈ ਬਜਟ ਨਹੀਂ ਰੱਖਿਆ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਫੈਲ ਰਿਹਾ ਹੈ। ਜਿਸ ਤੋਂ ਮੁਲਾਜ਼ਮ ਵਰਗ ਭਾਰੀ ਰੋਸ ਪਾਇਆ ਜਾ ਰਿਹਾ।

Leave a Reply

Your email address will not be published. Required fields are marked *