ਅੰਮ੍ਰਿਤਸਰਪੰਜਾਬ

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੇ ਸ਼ਹੀਦੀ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ- (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਦੀ ਸ਼ਹਾਦਤ ਸਿੱਖੀ ਸਿਦਕ ਦੀ ਮਿਸਾਲ ਹੈ, ਜਿਨ੍ਹਾਂ ਨੇ ਆਪਣਾ ਬੰਦ-ਬੰਦ ਕਟਵਾ ਲਿਆ, ਪਰ ਦੁਸ਼ਮਣ ਦੀ ਈਨ ਨਾ ਮੰਨੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਬੁੱਟਰ, ਸ. ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *