ਜਿਲ੍ਹੇ ਵਿੱਚ ਅੱਜ 2602 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
26 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ
ਜੁਕਾਮ, ਬੁਖਾਰ ਦੇ ਲੱਛਣਾਂ ਵਾਲੇ ਮਰੀਜ ਕੋਵਿਡ ਜਾਂਚ ਬਣਾਉਣ ਯਕੀਨੀ : ਸਿਵਲ ਸਰਜਨ
ਪਟਿਆਲਾ, 12 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 346 ਕੋਵਿਡ ਰਿਪੋਰਟਾਂ ਵਿਚੋਂ 26 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 12 ਪਟਿਆਲਾ ਸ਼ਹਿਰ, 04 ਤੋਂ ਰਾਜਪੁਰਾ, ਕੋਲੀ ਤੋਂ 06,ਹਰਪਾਲਪੂਰ ਤੋਂ ਇੱਕ, ਕਾਲੋਮਾਜਰਾ ਤੋਂ ਇੱਕ, ਭਾਦਸੌਂ ਤੋਂ ਇੱਕ, ਅਤੇ ਸਮਾਣਾ ਤੋਂ ਇੱਕ ਕੇਸ ਸਬੰਧਤ ਹਨ । ਜਿਸ ਕਰਕੇ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62,635 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 61,098 ਹੈ। ਐਕਟਿਵ ਕੇਸਾਂ ਦੀ ਗਿਣਤੀ 89 ਹੈ। ਜਿਲੇ੍ਹ ਵਿੱਚ ਕੋਵਿਡ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੈ।
ਅੱਜ 355 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,63,972 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,635 ਕੋਵਿਡ ਪੋਜਟਿਵ, 12,01,118 ਨੈਗੇਟਿਵ ਅਤੇ ਲਗਭਗ 219 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇਂ ਕਿਹਾ ਕਿ ਵੇਖਣ ਵਿੱਚ ਆ ਰਿਹਾ ਹੈ ਕਿ ਜੁਕਾਮ, ਬੁਖਾਰ ਦੇ ਕੇਸਾਂ ਦੀ ਓ.ਪੀ.ਡੀ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਪਟਿਆਲਾ ਵਾਸੀਆਂ ਨੂੰ ਐਡਵਾਈਜਰੀ ਦੇ ਤੌਰ ਤੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਅਵੇਸਲੇ ਰਹਿਣਾਂ ਖਤਰਨਾਕ ਹੋ ਸਕਦਾ ਹੈ ।ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ ਦੇ ਲੱਛਣ ਹਨ, ਉਹ ਆਪਣੀ ਕੋਵਿਡ ਸਬੰਧੀ ਜਾਂਚ ਜ਼ਰੂਰ ਕਰਵਾਉਣ ਤਾਂ ਕਿ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ।
ਇਸ ਲਈ ਸਮੂਹ ਯੋਗ ਨਾਗਰਿਕ ਕੋਵਿਡ ਵੈਕਸਿਨ ਦੀਆਂ ਦੋਵੇ ਡੋਜਾਂ ਲਗਵਾਉਣੀਆਂ ਯਕੀਨੀ ਬਣਾਉਣ। ਅੱਜ ਜਿਲ੍ਹੇ ਵਿੱਚ 2602 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 13 ਜੁਲਾਈ ਦਿਨ ਮੰਗਲਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਸਿਕਲੀਗਰ ਬਸਤੀ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਬਲਾਕ ਕੋਲੀ, ਭਾਦਸੋਂ,ਕਾਲੋਮਾਜਰਾ,ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ, ਸਕੂਲਾਂ ਵਿੱਚ ਕੈਂਪਾਂ ਅਤੇ ਘਰ-ਘਰ ਦਸਤਕ ਮੁਹਿੰਮ ਰਾਹੀਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

