ਦੇਸ਼-ਵਿਦੇਸ਼ਪੰਜਾਬ

ਪੰਜਾਬ ਦੇ ਏ. ਜੀ. ਸਿੱਧੂ ’ਤੇ ਹਮਲਾ, ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਲਈ ਗਏ ਸਨ ਦਿੱਲੀ

ਚੰਡੀਗੜ੍ਹ (ਮਧੂਸਾਰ ਬਿਊਰੋ) : ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ’ਤੇ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਏ. ਜੀ. ਅਨਮੋਲ ਰਤਨ ਲਾਰੈਂਸ ਬਿਸ਼ਨੋਈ ਦੇ ਕੇਸ ’ਚ ਦਿੱਲੀ ਗਏ ਸਨ, ਵਾਪਸ ਆਉਂਦੇ ਸਮੇਂ ਸ਼ਤਾਬਦੀ ਐਕਸਪ੍ਰੈੱਸ ’ਚ ਉਨ੍ਹਾਂ ਦੀ ਬਰਥ ’ਤੇ ਪੱਥਰ ਨਾਲ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਹਮਲਾਵਰਾਂ ਨੇ ਪਾਨੀਪਤ ਨੇੜੇ ਸ਼ਤਾਬਦੀ ਟਰੇਨ ਦੀ ਬਰਥ ’ਤੇ ਪੱਥਰ ਮਾਰ ਕੇ ਸ਼ੀਸ਼ੇ ਤੋੜ ਦਿੱਤੇ।

ਦੱਸ ਦੇਈਏ ਕਿ ਉਹ ਸੁਪਰੀਮ ਕੋਰਟ ’ਚ ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਦੇ ਸਿਲਸਿਲੇ ’ਚ ਦਿੱਲੀ ਗਏ ਸਨ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਮਲਾ ਪੱਥਰ ਨਾਲ ਹੀ ਹੋਇਆ ਜਾਂ ਕਿਸੇ ਹੋਰ ਹਥਿਆਰ ਨਾਲ। ਫਿਲਹਾਲ ਏ. ਜੀ. ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਪੁਲਸ ਜਾਂਚ ’ਚ ਜੁਟ ਗਈ ਹੈ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦੇ ਕੇਸਾਂ ਦੀ ਪੈਰਵੀ ਕਰਨ ਲਈ ਏ. ਜੀ. ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਬੀਤੇ ਦਿਨ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਸੀ, ਜਿਸ ਤੋਂ ਬਾਅਦ ਅੱਜ ਏ. ਜੀ. ’ਤੇ ਸ਼ਤਾਬਦੀ ਐਕਸਪ੍ਰੈੱਸ ਰਾਹੀਂ ਵਾਪਸ ਪਰਤਦੇ ਸਮੇਂ ਹਮਲਾ ਹੋਣ ਦੀ ਸੂਚਨਾ ਮਿਲੀ ਹੈ।

Leave a Reply

Your email address will not be published. Required fields are marked *