ਜਿਲ੍ਹੇ ਵਿੱਚ 2180 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ, 14 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 323 ਕੋਵਿਡ ਰਿਪੋਰਟਾਂ ਵਿਚੋਂ 23 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨਜਿਹਨਾਂ ਵਿਚੋਂ 19 ਪਟਿਆਲਾ ਸ਼ਹਿਰ, 02 ਨਾਭਾ, 01 ਬਲਾਕ ਕੌਲੀ ਅਤੇ 01 ਬਲਾਕ ਕਾਲੋਮਾਜਰਾ ਨਾਲ ਸਬੰਧਤ ਹੈ ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 62,681 ਹੋ ਗਈ ਹੈ ਅਤੇ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 61,121 ਹੈ ਅਤੇ ਐਕਟਿਵ ਕੇਸ 102 ਹਨ ਅੱਜ 304 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,64,638 ਸੈਂਪਲ ਲਏ ਜਾ ਚੁੱਕੇ ਹਨ ਜਿਲ੍ਹਾ ਪਟਿਆਲਾ ਦੇ 62,681 ਕੋਵਿਡ ਪੋਜਟਿਵ, 12,01,763 ਨੈਗੇਟਿਵ ਅਤੇ ਲਗਭਗ 194 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕੋਵਿਡ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਇਸ ਲਈ ਉਹਨਾਂ ਕਿਹਾ ਕਿ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਜਰੂਰੀ ਹਨ ਅਤੇ ਜਿਨ੍ਹਾ ਨਾਗਰਿਕਾਂ ਨੇ ਅਜੇ ਤੱਕ ਸੰਪੁਰਨ ਕੋਵਿਡ ਟੀਕਾਕਰਨ ਨਹੀਂ ਕਰਵਾਇਆ, ਉਹ ਟੀਕਾਕਰਨ ਕਰਵਾਉਣਾਂ ਯਕੀਨੀ ਬਣਾਉਣ ਇਹ ਟੀਕੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫਤ ਲਗਾਏ ਜਾ ਰਹੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਹੁਣ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ 18 ਸਾਲ ਤੋ ਵੱਧ ਉਮਰ ਦੇ ਬਾਲਗਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮੁਫਤ ਲਗਾਈ ਜਾਵੇਗੀ,
ਜਦਕਿ ਪਹਿਲਾਂ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ 60 ਸਾਲ ਤੋ ਉਪਰ ਦੇ ਨਾਗਰਿਕਾ ਨੂੰ ਹੀ ਲਗਾਈ ਜਾਂਦੀ ਸੀ।ਇਸ ਦੇ ਨਾਲ ਹੀ ਬੂਸਟਰ ਡੋਜ਼ ਦਾ ਸਮਾਂ 9 ਮਹੀਨੇ ਤੋ ਘਟਾ ਦੇ 6 ਮਹੀਨੇ ਕਰ ਦਿੱਤਾ ਗਿਆ ਹੈ। ਅੱਜ ਜਿਲ੍ਹੇ ਵਿੱਚ 2180 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਮਿਤੀ 15 ਜੁਲਾਈ ਦਿਨ ਸ਼ੁੱਕਰਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਿਕਲੀਗਰ ਬਸਤੀ, ਰਾਜਪੁਰਾ ਕਲੋਨੀ, ਮਥੂਰਾ ਕਲੋਨੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਆਰਿਆ ਸਮਾਜ, ਬਿਸ਼ਨ ਨਗਰ, ਸਿਟੀ ਬ੍ਰਾਂਚ,ਨਿਉ ਯਾਦਵਿੰਦਰਾ ਕਲੋਨੀ, ਜੁਝਾਰ ਨਗਰ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ.ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਤੇ ਅਧੀਨ ਆਉਂਦੇ ਪਿੰਡਾਂ ਅਤੇ ਹਰ ਘਰ ਦਸਤਕ ਮੁਹਿੰਮ ਤਹਿਤ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

