ਪਟਿਆਲਾ

ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 33,750 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

453 ਥਾਂਵਾ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ।

ਹੁਣ ਤੱਕ ਜਿਲ੍ਹੇ ਵਿੱਚ ਹੋਏ 4 ਡੇਂਗੂ ਕੇਸ ਰਿਪੋਰਟ ।

ਪਟਿਆਲਾ 15 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗੱਲੀ / ਮੁਹਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ। ਵੱਖ ਵੱਖ ਕਲੋਨੀਆ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕਰ ਰਹੀਆਂ ਸਿਹਤ ਟੀਮਾਂ ਦਾ ਜਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਵੱਲਂੋ ਨਿਰੀਖਣ ਕੀਤਾ ਗਿਆ। ਸਿਵਲ ਸਰਜਨ ਡਾ.ਰਾਜੂ ਧੀਰ ਨੇ ਭਾਦਸੋਂ ਰੋਡ ਤੇਂਸਥਿਤ ਮਨਜੀਤ ਨਗਰ ਦੇ ਏਰੀਏ ਵਿੱਚ ਕੰਮ ਕਰ ਰਹੀਆਂ ਸਿਹਤ ਟੀਮਾਂ ਦਾ ਮੁਆਇਨਾ ਕਰਦੇ ਹੋਏ ਸਿਹਤ ਟੀਮਾਂ ਨੂੰ ਬਾਰਸ਼ਾਂ ਤੋਂ ਬਾਅਦ ਘਰਾਂ ਵਿੱਚ ਪਾਣੀ ਦੇ ਮੱਛਰ ਦੀ ਪੈਦਾਇਸ਼ ਨੂੰ ਚੈਕ ਕਰਨ ਲਈ ਕਿਹਾ ਅਤੇ ਲੋੜੀਂਦੀਆਂ ਥਾਵਾਂ ਤੇ ਲਾਰਵੀਸਾਈਡ ਸਪਰੇਅ ਵਰਤਣ ਦੇ ਨਿਰਦੇਸ਼ ਦਿੱਤੇ ਅਤੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਡੇਂਗੂ ਪ੍ਰਤੀ ਜਾਗਰੂਕ ਹੋ ਕੇ ਮੱਛਰਾਂ ਦੀ ਪੈਦਾਇਸ਼ ਨੁੰ ਰੋਕਣਾ ਜਰੂਰੀ ਹੈ।ਉਹਨਾਂ ਕਿਹਾ ਕਿ ਇਸ ਹਫਤੇ ਪਈ ਬਾਰਸ਼ ਕਾਰਣ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲ਼ਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ। ਡੇਂਗੁ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿੱਲਕੁਲ ਮੁਫਤ ਉਪਲਬਧ ਹੈ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਕਿ ਜਿਲ੍ਹੇ ਵਿੱਚ ਹੁਣ ਤੱਕ ਡੇਂਗੁ ਜਾਂਚ ਸਬੰਧੀ ਕੀਤੇ 350 ਟੈਸਟਾਂ ਵਿਚੋਂ ਹੁਣ ਤੱਕ 4 ਡੇਂਗੂ ਕੇਸ ਰਿਪੋਰਟ ਹੋੲ ਹਨ, ਹਾਲਾਂ ਕਿ ਲਾਰਵਾ ਮਿਲਨਾ ਲਗਾਤਾਰ ਜਾਰੀ ਹੈ, ਇਸ ਲਈ ਸੁਚੇਤ ਹੋਣਾ ਜਰੂਰੀ ਹੈ। ੳਹਨਾਂ ਦੱਸਿਆ ਕਿ ਅੱਜ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਹੋਣ ਕਾਰਣ ਸਿਹਤ ਟੀਮਾਂ ਵੱਲੋ ਜਿਲੇ੍ਹ ਵਿੱਚ 33,750 ਘਰਾਂ/ਥਾਂਵਾ ਤੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੋਰਾਣ 453 ਥਾਂਵਾ ਤੋਂ ਮਿਲੇ ਮੱਛਰਾਂ ਦੇ ਲਾਰਵੇ ਨੂੰ ਸਿਹਤ ਟੀਮਾਂ ਵੱਲੋ ਮੌਕੇ ਤੇ ਨਸ਼ਟ ਕਰਵਾ ਦਿੱਤਾ ਗਿਆ। ਹਫਤਾਵਾਰੀ ਘਰਾਂ ਦੀ ਨਿਗਰਾਨੀ ਵਿੱਚ ਸਿਹਤ ਕਾਮਿਆ ਦੀ ਗਿਣਤੀ ਵਿੱਚ ਵਾਧਾ ਕਰਕੇ ਇਸ ਵਿੱਚ ਤੇਜੀ ਲਿਆਂਦੀ ਗਈ ਹੈ ਤਾ ਜੋ ਜਿਆਦਾ ਤੋਂ ਜਿਆਦਾ ਲਾਰਵਾ ਨੂੰ ਨਸਟ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਪਹਿਲਾ ਜਿਥੇ ਹਫਤੇ ਵਿੱਚ ਸਿਹਤ ਟੀਮਾਂ ਵੱਲੋਂ 18 ਹਜਾਰ ਦੇ ਕਰੀਬ ਘਰਾਂ ਨੂੰ ਚੈਕ ਕੀਤਾ ਜਾਂਦਾ ਸੀ ਹੁਣ ਇਸ ਹਫਤੇ ਤੋਂ ਇਸ ਦੀ ਗਿਣਤੀ 33000 ਤੋਂ ਵੱਧ ਹੋ ਗਈ ਹੈ।

Leave a Reply

Your email address will not be published. Required fields are marked *