ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ ਨੇ ਬਰੁਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ 8

ਅੰਮਿ੍ਰਤਸਰ: 15 ਜੁਲਾਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਰਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਚੱਲ ਰਹੇ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਅੱਜ ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਦੀ ਅਗਵਾਈ ਵਿੱਚ ਇਕ ਸੌ ਤੋਂ ਵੱਧ ਬੀਬੀਆਂ ਨੇ ਸਮੂਲੀਅਤ ਕੀਤੀ ਅਤੇ ਗੁਰੂਮਹਿਮਾ ਗਾਇਨ ਕੀਤੀ। ਬੁੱਢਾ ਦਲ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਚਾਰ ਜੁਲਾਈ ਤੋਂ ਇਸ ਪਾਵਨ ਅਸਥਾਨ ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਸੇਵਾ ਲਗਾਤਾਰ ਚਲ ਰਹੀ ਹੈ।

ਅੱਜ ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਦੀ ਅਗਵਾਈ ਵਿੱਚ ਇਕ ਸੌ ਤੋਂ ਵੱਧ ਬੀਬੀਆਂ ਨੇ ਗੁਰੂ ਜਸ ਗਾਇਨ ਕੀਤਾ। 30 ਜੁਲਾਈ ਤੀਕ ਕਿਹੜੀਆਂ-ਕਿਹੜੀਆਂ ਸੁਖਮਨੀ ਸੇਵਾ ਸੁਸਾਇਟੀਆਂ ਸੇਵਾ ਨਿਭਾਉਣਗੀਆਂ ਦੀ ਸੂਚੀ ਵੀ ਨਿਰਧਾਰਤ ਕਰ ਦਿੱਤੀ ਗਈ ਹੈ। ਸੁਖਮਨੀ ਸਾਹਿਬ ਦੇ ਪਾਠ ਦੀ ਸੰਪੂਰਨਤਾ ਤੇ ਸ਼ਬਦ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਵੱਲੋਂ ਬੀਬੀ ਹਰਜੀਤ ਅਤੇ ਬੀਬੀ ਗੁਲਸ਼ਨ ਕੌਰ ਇਸਤਰੀ ਸਤਿਸੰਗ ਸਭਾ ਪੁਤਲੀਘਰ, ਬੀਬੀ ਮਨਜੀਤ ਕੌਰ, ਮਾਤਾ ਸਾਹਿਬ ਕੌਰ ਨਿਸ਼ਕਾਮ ਸੇਵਾ ਸੁਸਾਇਟੀ, ਨਗਰ ਨਿਗਮ ਕਲੋਨੀ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ। ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਅਤੇ ਚਾਹ ਮੱਠੀਆਂ ਦੇ ਲੰਗਰ ਲਾਏ ਗਏ। ਸ: ਬੇਦੀ ਨੇ ਦਸਿਆ ਕਿ ਪੁਰਸ਼ਾਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੀ ਹਰ ਐਤਵਾਰ ਸੇਵਾ ਲੈਣਗੀਆਂ।

Leave a Reply

Your email address will not be published. Required fields are marked *