ਪੰਜਾਬਪਟਿਆਲਾ

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਵੱਲੋਂ ਕੋਟਲਾ ਬਜਵਾੜਾ ਵਿੱਚ “ਰੇਨ ਵਾਟਰ ਹਾਰਵੈਸਟਿੰਗ” ਪ੍ਰੋਜੈਕਟ ਦਾ ਉਦਘਾਟਨ ਕੀਤਾ

ਫਤਹਿਗੜ੍ਹ ਸਾਹਿਬ (ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਡਾ: ਸੰਜੀਵ ਕੁਮਾਰ ਅਤੇ ਡਾ: ਮਨਪ੍ਰੀਤ ਕੌਰ ਨੇ ਉੱਨਤ ਭਾਰਤ ਅਭਿਆਨ (ਯੂ.ਬੀ.ਏ.) 2.0 ਪ੍ਰੋਗਰਾਮ ਦੇ ਤਹਿਤ “ਰੇਨ ਵਾਟਰ ਹਾਰਵੈਸਟਿੰਗ ਯੂਨਿਟ ਦੇ ਡਿਜ਼ਾਈਨ ਅਤੇ ਫੈਬਰੀਕੇਸ਼ਨ” ਦਾ ਇੱਕ ਪ੍ਰੋਜੈਕਟ ਪ੍ਰਾਪਤ ਕੀਤਾ ਸੀ । ਪ੍ਰੋਜੈਕਟ ਨੂੰ ਪੇਂਡੂ ਬੁਨਿਆਦੀ ਢਾਂਚਾ ਐੱਸ ਈ ਜੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਸੀ ਅਤੇ ਨੈਸ਼ਨਲ ਕੋਆਰਡੀਨੇਟਿੰਗ ਇੰਸਟੀਚਿਊਟ ਆਈ ਆਈ ਟੀ ਦਿੱਲੀ ਦੁਆਰਾ ਫੰਡ ਕੀਤਾ ਗਿਆ ਸੀ। ਇਸ ਦੇ ਤਹਿਤ ਪ੍ਰੋਜੈਕਟ ਜਾਂਚਕਰਤਾਵਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਲਈ ਇੱਕ ਰੇਨ ਵਾਟਰ ਹਾਰਵੈਸਟਿੰਗ ਯੂਨਿਟ ਨੂੰ ਡਿਜ਼ਾਈਨ ਕੀਤਾ ਅਤੇ ਤਿਆਰ ਕਰਕੇ ਸਕੂਲ ਵਿਚ ਲਗਾਇਆ ਗਿਆ ਹੈ। ਜਿਸ ਵਿਚ ਸਕੂਲ ਦੀ ਇਮਾਰਤ ਦੀ ਛੱਤ ਤੋਂ ਬਰਸਾਤੀ ਪਾਣੀ ਨੂੰ ਇਕੱਠਾ ਅਤੇ ਸਟੋਰ ਕੀਤਾ ਜਾਵੇਗਾ ਅਤੇ ਇਸ ਦੀ ਵਰਤੋਂ ਕੀਤੀ ਜਾਵੇਗੀ।

ਹਾਲ ਹੀ ਵਿੱਚ ਪਿੰਡ ਦੇ ਸਕੂਲ ਵਿੱਚ ਇਸ ਪ੍ਰੋਜੈਕਟ ਦਾ ਉਦਘਾਟਨ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਕਾਲਜ ਪ੍ਰਿੰਸੀਪਲ ਡਾ.ਲਖਵੀਰ ਸਿੰਘ ਦੇ ਨਾਲ ਕੋਟਲਾ ਬਜਵਾੜਾ ਤੋਂ ਸ.ਓਂਕਾਰ ਸਿੰਘ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਟਾਫ਼ ਦੀ ਮੌਜੂਦਗੀ ਵਿੱਚ ਕੀਤਾ ਗਿਆ। ਪ੍ਰਿੰਸੀਪਲ ਡਾ.ਲਖਵੀਰ ਸਿੰਘ ਨੇ ਕਿਹਾ ਇਸ ਤਰ੍ਹਾਂ ਦੇ ਪ੍ਰੋਜੈਕਟ ਲਗਾਏ ਜਾਣੇ ਬਹੁਤ ਜ਼ਰੂਰੀ ਹਨ ਤਾਂ ਜੋ ਪਾਣੀ ਦੇ ਪੱਧਰ ਨੂੰ ਵਧਾਇਆ ਜਾ ਸਕੇ। ਸਕੂਲ ਦੇ ਪਿ੍ੰਸੀਪਲ ਮੈਡਮ ਡਾ: ਗੁਰਦੀਪ ਕੌਰ ਨੇ ਇਸ ਮਹੱਤਵਪੂਰਨ ਕਾਰਜ ਲਈ ਆਪਣੇ ਸਕੂਲ ਦੀ ਚੋਣ ਕਰਨ ਤੇ ਇੰਜੀਨੀਅਰਿੰਗ ਕਾਲਜ ਦਾ ਧੰਨਵਾਦ ਕੀਤਾ | ਪ੍ਰੋਜੈਕਟ ਇਨਵੈਸਟੀਗੇਟਰਾਂ ਨੇ ਸਕੂਲ ਦੇ ਪ੍ਰਿੰਸੀਪਲ, ਪਿੰਡ ਦੇ ਲੋਕਾਂ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਦਾ ਪੂਰੇ ਕੰਮ ਦੌਰਾਨ ਲਗਾਤਾਰ ਸਹਿਯੋਗ ਅਤੇ ਪ੍ਰੇਰਣਾ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਜਾਂਚਕਰਤਾਵਾਂ ਨੇ ਯੂਨਿਟ ਦੇ ਡਿਜ਼ਾਇਨ ਅਤੇ ਫੈਬਰੀਕੇਸ਼ਨ ਦੌਰਾਨ ਵਿਸ਼ੇਸ਼ ਮਾਰਗਦਰਸ਼ਨ ਅਤੇ ਯੋਗਦਾਨ ਲਈ ਖੇਤੀਬਾੜੀ ਵਿਭਾਗ ਦੇ ਫੈਕਲਟੀ ਮੈਂਬਰਾਂ ਪ੍ਰੋ. ਪੰਕਜ ਕੁਮਾਰ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਤੋਂ ਡਾ. ਸੰਜੀਵ ਭੰਡਾਰੀ ਦਾ ਧੰਨਵਾਦ ਕੀਤਾ। ਕਾਲਜ ਦੇ ਵਿਦਿਆਰਥੀ ਅਨਿਕੇਤ ਕੁਮਾਰ, ਅਸ਼ੀਸ਼ ਕੁਮਾਰ, ਅਭਿਸ਼ੇਕ ਕੁਮਾਰ, ਗੁਣੇਸ਼ਵਰ ਸਿੰਘ, ਜਸ਼ਨਦੀਪ ਕੌਰ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ। ਕਾਲਜ ਯੂ.ਬੀ.ਏ. ਦੇ ਕੋਆਰਡੀਨੇਟਰ ਡਾ: ਮਨਪ੍ਰੀਤ ਕੌਰ ਨੇ ਦੱਸਿਆ ਕਿ ਪ੍ਰੋਜੈਕਟ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰਿਆਂ ਨੇ ਯੋਗਦਾਨ ਪਾਇਆ|

Leave a Reply

Your email address will not be published. Required fields are marked *