ਪੰਜਾਬ

ਮੁਲਾਜ਼ਮ ਜਥੇਬੰਦੀਆਂ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਚੰਡੀਗੜ੍ਹ, 19 ਜੁਲਾਈ (ਮਧੂਸਾਰ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।
ਅੱਜ ਇਥੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾਂ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਹੈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾਂ ਨੇ ਦੱਸਿਆ ਹੈ ਕਿ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਹਨਾਂ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਨ ਉਪਰੰਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਵਿਪੁਲ ਉਜਵਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *