ਪਟਿਆਲਾ

ਪ੍ਰਵਾਨਗੀ ਤੋਂ ਬਿਨਾਂ ਐਫ਼.ਸੀ.ਆਈ. ਗੁਦਾਮਾਂ ‘ਚ ਦਾਖਲੇ ‘ਤੇ ਰੋਕ

ਪਟਿਆਲਾ, 20 ਜੁਲਾਈ: (ਰਮਨਦੀਪ/ਮਧੂਸਾਰ ਬਿਊਰੋ) ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ‘ਚ ਫੂਡ ਕਾਰਪੋਰੇਸ਼ਨ ਆਫ਼ ਇੰਡੀਆਂ ਦੇ ਗੁਦਾਮਾਂ ‘ਚ ਅਣ ਅਧਿਕਾਰਤ ਵਿਅਕਤੀਆਂ ਦੇ ਦਾਖਲੇ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਜੋ 31 ਅਗਸਤ 2022 ਤੱਕ ਲਾਗੂ ਰਹਿਣਗੇ।

ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ‘ਚ ਐਫ.ਸੀ.ਆਈ. ਦੇ ਜੋ ਗੁਦਾਮ ਹਨ, ਉਨ੍ਹਾਂ ਅੰਦਰ ਅਣ ਅਧਿਕਾਰਤ ਵਿਅਕਤੀਆਂ ਦੀ ਜ਼ਿਲ੍ਹਾ ਮੈਨੇਜਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਦਾਖਲੇ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *