ਸੁਖਮਨੀ ਸੇਵਾ ਸੁਸਾਇਟੀ ਦੇ ਤਿੰਨ ਜੱਥਿਆ ਨੇ ਬਰੁਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਜਾਪ ਕੀਤੇ
ਅੰਮਿ੍ਰਤਸਰ: 20 ਜੁਲਾਈ (ਮਧੂਸਾਰ ਬਿਊਰੋ) ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਰਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਚੱਲ ਰਹੇ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਜਾਪ ਤੇ ਸ਼ਬਦ ਕੀਰਤਨ ਵੱਖ-ਵੱਖ ਤਿੰਨ ਜੱਥਿਆ ਨੇ ਸਮੂਹਿਕ ਤੌਰ ਤੇ ਕੀਤੇ। ਅੱਜ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਂਕ ਮੰਨਾ ਸਿੰਘ, ਬੀਬੀ ਗੁਰਚਰਨ ਕੌਰ, ਮੀਰੀ ਪੀਰੀ ਇਸਤਰੀ ਸਤਿਸੰਗ ਸਭਾ ਕੋਟ ਆਤਮਾ ਰਾਮ ਬੀਬੀ ਬਲਬੀਰ ਕੌਰ ਅਤੇ ਗੁਰਦਆਰਾ ਸਿੰਘ ਸਭਾ ਪ੍ਰਤਾਪ ਨਗਰ ਬੀਬੀ ਹਰਜੀਤ ਕੌਰ ਦੀ ਅਗਵਾਈ ਵਿਚ ਬੀਬੀਆਂ ਦੇ ਵੱਡੇ ਜੱਥੇ ਨੇ ਸਮੂਲੀਅਤ ਕੀਤੀ ਅਤੇ ਗੁਰੂਮਹਿਮਾ ਜਸ ਗਾਇਨ ਕੀਤਾ।
ਬੁੱਢਾ ਦਲ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਚਾਰ ਜੁਲਾਈ ਤੋਂ ਇਸ ਪਾਵਨ ਅਸਥਾਨ ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਸੇਵਾ ਲਗਾਤਾਰ ਚਲ ਰਹੀ ਹੈ। ਉਨ੍ਹਾਂ ਕਿਹਾ 24 ਜੁਲਾਈ ਨੂੰ ਐਤਵਾਰ ਨੂੰ ਵਿਸ਼ੇਸ਼ ਤੌਰ ਤੇ ਸ਼੍ਰੀ ਗੁਰੂ ਰਾਮਦਾਸ ਸੁਖਮਨੀ ਸੇਵਾ ਸੁਸਾਇਟੀ ਪੁਰਸ਼ਾਂ ਦੇ ਪੰਜ ਜੱਥੇ ਸ਼ਬਦ ਕੀਰਤਨ ਤੇ ਪਾਠ ਜਾਪ ਕਰਨਗੇ। ਅੱਜ ਸੁਖਮਨੀ ਸਾਹਿਬ ਦੇ ਪਾਠ ਜਾਪ ਦੀ ਸੰਪੂਰਨਤਾ ਤੇ ਸ਼ਬਦ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਵੱਲੋਂ ਬੀਬੀ ਗੁਰਚਰਨ ਕੌਰ ਅਤੇ ਬੀਬੀ ਬਲਬੀਰ ਕੌਰ ਬੀਬੀ ਹਰਜੀਤ ਕੌਰ, ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ। ਸ: ਬੇਦੀ ਨੇ ਦਸਿਆ ਕਿ ਸਮੂਹ ਸ਼੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨਾਲ ਤਾਲਮੇਲ ਬਨਾਉਣ ਦੀ ਸੇਵਾ ਬੀਬੀ ਤੇਜ ਕੌਰ ਪੂਰੀ ਜੰੁਮੇਵਾਰੀ ਨਾਲ ਨਿਭਾ ਰਹੀ ਹੈ। ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਅਤੇ ਚਾਹ ਮੱਠੀਆਂ ਦੇ ਲੰਗਰ ਲਾਏ ਗਏ।

