ਜਿਲ੍ਹੇ ਵਿੱਚ 1978 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
41 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 23 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 318 ਕੋਵਿਡ ਰਿਪੋਰਟਾਂ ਵਿਚੋਂ 41 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 27 ਪਟਿਆਲਾ ਸ਼ਹਿਰ, ਬਲਾਕ ਕਾਲੋਮਾਜਰਾ, ਹਰਪਾਲਪੁਰ ਅਤੇ ਦੁਧਨਸਾਧਾ ਤੋਂ ਤਿੰਨ -ਤਿੰਨ, 2 ਭਾਦਸੋਂ ਅਤੇ ਇੱਕ- ਇੱਕ ਰਾਜਪੁਰਾ, ਬਲਾਕ ਸ਼ੁਤਰਾਣਾ ਅਤੇ ਕੌਲੀ ਨਾਲ ਸਬੰਧਤ ਹਨ । ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 63,034 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 61095 ਹੈ ਅਤੇ ਐਕਟਿਵ ਕੇਸ 227 ਹਨ। ਅੱਜ 299 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,67,228 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 63,034 ਕੋਵਿਡ ਪੋਜਟਿਵ, 12,04,305 ਨੈਗੇਟਿਵ ਅਤੇ ਲਗਭਗ 188 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕੋਵਿਡ ਕੇਸਾਂ ਵਿੱਚ ਕਾਫੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਇਸ ਲਈ ਉਹਨਾਂ ਕਿਹਾ ਕਿ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਜਰੂਰੀ ਹਨ ਅਤੇ ਜਿਨ੍ਹਾ ਨਾਗਰਿਕਾਂ ਨੇਂ ਅਜੇ ਤੱਕ ਸੰਪੁਰਨ ਕੋਵਿਡ ਟੀਕਾਕਰਨ ਨਹੀ ਕਰਵਾਇਆ, ਉਹ ਟੀਕਾਕਰਨ ਯਕੀਨੀ ਬਣਾਉਣ।ਇਹ ਟੀਕੇ ਸਰਕਾਰੀ ਸਿਹਤ ਕੇਂਦਰਾ ਵਿੱਚ ਬਿੱਲਕੁਲ ਮੁਫਤ ਲਗਾਏ ਜਾ ਰਹੇ।
ਅੱਜ ਜਿਲ੍ਹੇ ਵਿੱਚ 1978 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 24 ਜੁਲਾਈ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ. ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ,ਅਧੀਨ ਆਉਂਦੇ ਪਿੰਡਾਂ ਅਤੇ ਹਰੇਕ ਘਰ ਦਸਤਕ ਮੁਹਿੰਮ ਤਹਿਤ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

