ਮਨਿਸਟੀਰੀਅਲ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਭੇਜਿਆ ਗਿਆ ਮੰਗ ਪੱਤਰ
ਅੰਮ੍ਰਿਤਸਰ (ਮਧੂਸਾਰ ਬਿਊਰੋ) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ , ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ,ਅਸੁਨੀਲ ਸ਼ਰਮਾਂ ਮੁੱਖ ਸਲਾਹਕਾਰ, ਅਮਨ ਥਰੀਏਵਾਲ, ਮੁਨੀਸ਼ ਸੂਦ ਜਿਲਾ ਸੀਨੀਅਰ ਮੀਤ ਪ੍ਰਧਾਨ ,ਗੁਰਵੇਲ ਸਿੰਘ ਸੇਖੋਂ ਜਿਲਾ ਐਡੀਸ਼ਨਲ ਜਨਰਲ ਸਕੱਤਰ ਦੀ ਅਗਵਾਈ ਹੇਠ ਮਿਤੀ 26/07/2022 ਨੂੰ ਸ੍.ਸੁਰਿੰਦਰ ਸਿੰਘ ਏ. ਡੀ.ਸੀ.ਜਨਰਲ ਅੰਮ੍ਰਿਤਸਰ ਦੇ ਰਾਹੀ ਮਨਿਸਟੀਰੀਅਲ ਕੇਡਰ ਦੀਆਂ ਹੱਕੀ ਅਤੇ ਜਾਇਜ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ । ਸ੍.ਸੁਰਿੰਦਰ ਸਿੰਘ ਏ.ਡੀ.ਸੀ ਜਨਰਲ ਵੱਲੋਂ ਮੰਗ ਪੱਤਰ ਸਰਕਾਰ ਨੂੰ ਭੇਜ ਕੇ ਮੰਗਾਂ ਦੀ ਪੂਰਤੀ ਲਈ ਸ਼ਿਫਾਰਿਸ਼ ਕੀਤੀ ਗਈ। ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਤੋਂ ਮੰਗ ਕੀਤੀ ਕਿ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।
ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਤੱਕ ਅਤੇ ਮਿਤੀ 01/01/2022 ਤੋਂ 31% ਤੋਂ 34 % ਤੱਕ ਪੈਂਡਿੰਗ ਡੀ.ਏ ਦੀ ਕਿਸ਼ਤ ਤੁਰੰਤ ਰਲੀਜ ਕੀਤੀ ਜਾਵੇ ਜੀ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕੀਤੇ ਜਾਣ ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਅਤੇ ਪਿਛਲੀ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਜਬਰੀ ਠੋਕਿਆ 200 ਰੁਪਇਆ ਡਿਵੈਲਪਮੈਂਟ ਟੈਕਸ ਆਦਿ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਡੀ ਸੀ ਦਫਤਰ ਤੋਂ ਪ੍ਰਧਾਨ ਅਸਨੀਲ ਸ਼ਰਮਾ,ਜਨਰਲ ਸਕੱਤਰ ਦੀਪਕ ਅਰੋੜਾ ,ਸਾਹਿਬ ਕੁਮਾਰ ,ਬਲਜੀਤ ਸਿੰਘ ਸਿਹਤ ਵਿਭਾਗ ਤੋਂ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਅਤੇ ਅਤੁੱਲ ਸ਼ਰਮਾ, ਰਮਨ ਸ਼ਰਮਾ,ਸੰਜੇ ਸ਼ਰਮਾ, ਖਜਾਨਾ ਵਿਭਾਗ ਤੋਂ ਪ੍ਰਧਾਨ ਮੁਨੀਸ਼ ਕੁਮਾਰ ਸ਼ਰਮਾ,ਜਨਰਲ ਸਕੱਤਰ ਰਜਿੰਦਰ ਸਿੰਘ ਮੱਲੀ, ਸੰਦੀਪ ਅਰੋੜਾ, ਗੁਰਮੁੱਖ ਸਿੰਘ ਚਾਹਲ , ਸਿਖਿਆ ਵਿਭਾਗ ਤੋਂ ਆਤਮਦੇਵ ਸਿੰਘ ਥਿੰਦ ਅਤੇ ਜਗਜੀਤ ਸਿੰਘ ਗਿੱਲ, ਖੁਰਾਕ ਸਪਲਾਈ ਵਿਭਾਗ ਤੋਂ ਲਖਵਿੰਦਰ ਸਿੰਘ,ਨਵਨੀਤ ਕੁਮਾਰ ,ਜਲ ਸਰੋਤ ਵਿਭਾਗ ਤੋਂ ਮਿਲਨਪਾਲ ਸਿੰਘ, ਦਲੀਪ ਕੁਮਾਰ, ਤੇਜਬੀਰ ਸਿੰਘ,ਖਜਾਨਾ ਪੈਨਸ਼ਨਰ ਯੂਨੀਅਨ ਤੋਂ ਗੁਰਿੰਦਰ ਸਿੰਘ ਸੋਢੀ ਅਤੇ ਰਮੇਸ਼ ਕਪੂਰ ਆਦਿ ਸਮੇਤ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਆਗੂ ਹਾਜਰ ਸਨ।

