ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਮੈਨੇਜਰ ਜਰਨੈਲ ਸਿੰਘ ਨੂੰ ਕੀਤਾ ਸਨਮਾਨਤ
ਪਟਿਆਲਾ 27 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੇ ਪ੍ਰਧਾਨ ਹਰਦੀਪ ਸਿੰਘ ਭੰਗੂ ਅਤੇ ਅਹੁਦੇਦਾਰਾਂ ਨੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਅਸਥਾਨ ’ਤੇ ਨਵ ਨਿਯੁਕਤ ਮੈਨੇਜਰ ਜਰਨੈਲ ਸਿੰਘ ਨੂੰ ਸਨਮਾਨਤ ਕੀਤਾ। ਇਸ ਮੌਕੇ ਸੇਵਾ ਮੁਕਤ ਮੁਲਾਜ਼ਮਾਂ ਤੇ ਅਹੁਦੇਦਾਰਾਂ ਵੱਲੋਂ ਮੈਨੇਜਰ ਜਰਨੈਲ ਸਿੰਘ ਨੂੰ ਫੁੱਲਾਂ ਦਾ ਬੁੱਕਾ ਅਤੇ ਸਿਰੋਪਾਓ ਦੇ ਕੇ ਜੀ ਆਇਆ ਆਖਿਆ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਹਰਦੀਪ ਸਿੰਘ ਭੰਗੂ ਨੇ ਕਿਹਾ ਕਿ ਨਵ ਨਿਯੁਕਤ ਮੈਨੇਜਰ ਜਰਨੈਲ ਸਿੰਘ ਨਾਲ ਲੰਮਾ ਸਮਾਂ ਇਕੱਠਿਆਂ ਸੇਵਾ ਕਰਨ ਦਾ ਸੁਭਾਗ ਰਿਹਾ ਹੈ, ਜੋ ਚੰਗੇ ਅਤੇ ਕੁਸ਼ਲ ਪ੍ਰਬੰਧਕ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਮੈਨੇਜਰ ਜਰਨੈਲ ਸਿੰਘ ਨਾਲ ਪ੍ਰਬੰਧ ਸਬੰਧੀ ਵਿਚਾਰਾਂ ਵੀ ਹੋਈਆਂ ਅਤੇ ਸੇਵਾ ਮੁਕਤ ਮੁਲਾਜ਼ਮ ਗੁਰਦੁਆਰਾ ਪ੍ਰਬੰਧ ਨੂੰ ਵਧੇਰੇ ਸੁਚਾਰੂ ਬਣਾਈ ਰੱਖਣ ਲਈ ਆਪਣਾ ਸਹਿਯੋਗ ਵੀ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਸਾਬਕਾ ਮੈਨੇ. ਅਜੈਬ ਸਿੰਘ, ਸੁਖਵਿੰਦਰ ਸਿੰਘ, ਕਰਮ ਸਿੰਘ, ਕਮਲਜੀਤ ਸਿੰਘ ਜੋਗੀਪੁਰ, ਗੁਰਦਰਸ਼ਨ ਸਿੰਘ ਆਦਿ ਨੇ ਵੀ ਹਾਜ਼ਰ ਸਨ।

