ਪੰਜਾਬਪਟਿਆਲਾ

ਗੁਰਦੁਆਰਾ ਸੁਧਾਰ ਲਹਿਰ ’ਚ ਜੈਤੇ ਮੋਰਚੇ ਦੇ ਸ਼ਹੀਦਾਂ ਦੀ ਰਹੀ ਨਿਰਣਾਇਕ ਭੂਮਿਕਾ : ਪ੍ਰੋ. ਬਡੂੰਗਰ

ਨਾਭਾ 27 ਜੁਲਾਈ (ਮਧੂਸਾਰ ਬਿਊਰੋ) ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸਿੱਖਾਂ ਵੱਲੋਂ ਗੁਰਦੁਆਰਿਆਂ ’ਤੇ ਮਹੰਤਾਂ ਖਿਲਾਫ਼ ਆਰੰਭੇ ਸੰਘਰਸ਼ ਦੌਰਾਨ ਜੈਤੇ ਮੋਰਚੇ ਦੇ ਸ਼ਹੀਦਾਂ ਦੀ ਨਿਰਣਾਇਕ ਭੂਮਿਕਾ ਰਹੀ ਹੈ ਅਤੇ ਸ਼ਾਂਤਮਈ ਸੰਘਰਸ਼ ਦੌਰਾਨ ਸਿੱਖਾਂ ਵੱਲੋਂ ਦਿੱਤੀਆਂ ਸ਼ਹੀਦੀਆਂ ਦੀ ਦੁਨੀਆ ਅੰਦਰ ਕਿਤੇ ਵੀ ਮਿਸਾਲ ਨਹੀਂ ਮਿਲਦੀ। ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਵਿਖੇ ਧਾਰਮਕ ਸਮਾਗਮ ਦੌਰਾਨ ਕੀਤਾ। ਪ੍ਰੋ. ਬਡੂੰਗਰ ਨੇ ਜੈਤੇ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖਾਂ ਵੱਲੋਂ ਸੰਘਰਸ਼ ਵਿੱਢਿਆ ਗਿਆ ਅਤੇ ਆਪਣੀਆਂ ਜਾਨਾਂ ਵਾਰ ਕੇ ਮਹੰਤਾਂ ਖਿਲਾਫ਼ ਲੜਾਈ ਸੰਘਰਸ਼ ਜਿੱਤਿਆ।

ਉਨ੍ਹਾਂ ਦੱਸਿਆ ਕਿ ਮਹੰਤਾਂ ਨੂੰ ਅੰਗਰੇਜ਼ਾਂ ਦੀ ਸ਼ਹਿ ਮਿਲਣ ਕਾਰਨ ਸਿੱਖਾਂ ਨੇ ਤਿੱਖਾ ਸੰਘਰਸ਼ ਵਿੱਢਣਾ ਪਿਆ ਅਤੇ ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੰਘਰਸ਼ ਆਰੰਭਿਆ ਗਿਆ, ਜੋ ਸ਼ਾਂਤਮਈ ਤਰੀਕੇ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਰਹੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਜੈਤੋ ਦੇ ਮੋਰਚੇ ਦੌਰਾਨ ਵੱਡੀ ਗਿਣਤੀ ਵਿਚ ਸਿੱਖਾਂ ਨੇ ਸੰਘਰਸ਼ ਰਾਹੀਂ ਅੰਗਰੇਜ਼ਾਂ ਨੂੰ ਝੁਕਣ ਲਈ ਮਜ਼ਬੂਰ ਕਰ ਦਿੱਤਾ। ਮਹੰਤਾਂ ਅਤੇ ਅੰਗਰੇਜ਼ ਹਕੂਮਤ ਖਿਲਾਫ ਚੱਲ ਇਸ ਸੰਘਰਸ਼ ਦੌਰਾਨ ਪੰਜ ਹਜ਼ਾਰ ਤੋਂ ਵੱਧ ਸਿੰਘਾਂ ਨੂੰ ਜੇਲ੍ਹਾਂ ਵਿਚ ਬੰਦੀ ਬਣਾਇਆ ਗਿਆ ਅਤੇ ਅਨੇਕਾਂ ਹੀ ਸ਼ਹੀਦੀਆਂ ਹੋਈਆਂ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਨੌਜਵਾਨ ਪੀੜ੍ਹੀ ਆਪਣੇ ਸ਼ਾਨਾਮੱਤੇ ਇਤਿਹਾਸ ਨਾਲ ਜੁੜਨਾ ਚਾਹੀਦਾ ਹੈ ਕਿਉਂਕਿ ਦੁਨੀਆ ਦੇ ਇਤਿਹਾਸ ਅੰਦਰ ਸ਼ਾਂਤਮਈ ਢੰਗ ਨਾਲ ਕੀਤੇ ਸੰਘਰਸ਼ ਦੀ ਕੋਈ ਮਿਸਾਲ ਨਹੀਂ ਮਿਲਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਬਲਤੇਜ ਸਿੰਘ ਖੋਖ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦਿਆਲ ਇੰਦਰ ਸਿੰਘ ਬਿੱਲੂ, ਸਾਬਕਾ ਮੈਨੇਜਰ ਕਰਨੈਲ ਸਿੰਘ ਨਾਭਾ ਆਦਿ ਸਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *