ਪਟਿਆਲਾ

ਜਿਲ੍ਹੇ ਵਿੱਚ 1993 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ

37 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 28 ਜੁਲਾਈ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 334 ਕੋਵਿਡ ਰਿਪੋਰਟਾਂ ਵਿਚੋਂ 37 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 30 ਪਟਿਆਲਾ ਸ਼ਹਿਰ, 02 ਦੁਧਨਸਾਧਾਂ ਅਤੇ ਨਾਭਾ, ਰਾਜਪੁਰਾ, ਕੋਲੀ, ਕਾਲੋਮਾਜਰਾ, ਦੁਧਨਸਾਧਾਂ, ਹਰਪਾਲਪੁਰ ਤੋਂ ਇੱਕ ਇੱਕ ਕੇਸ ਸਬੰਧਤ ਹੈ। ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 63237 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 61,273 ਹੈ ਅਤੇ ਐਕਟਿਵ ਕੇਸ 250 ਹਨ।

ਅੱਜ ਜਿਲੇ ਵਿੱਚ 329 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ। ਹੁਣ ਤੱਕ ਜਿਲੇ੍ਹ ਵਿਚ ਕੋਵਿਡ ਜਾਂਚ ਸਬੰਧੀ 12,68,906 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿਚੋਂ ਜਿਲ੍ਹਾ ਪਟਿਆਲਾ ਦੇ 63,237 ਕੋਵਿਡ ਪੋਜਟਿਵ, 12,05,451 ਨੈਗੇਟਿਵ ਅਤੇ ਲਗਭਗ 218 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਸਮੂਹ ਨਾਗਰਿਕਾਂ ਨੂੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਮੁੜ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਇੱਕ ਵਾਰ ਫਿਰ ਕੋਵਿਡ ਦੀ ਕਿਸੇ ਸੰਭਾਵਤ ਲਹਿਰ ਦਾ ਸਾਹਮਣਾ ਨਾ ਕਰਨਾ ਪਵੇ।

ਅੱਜ ਜਿਲ੍ਹੇ ਵਿੱਚ 1993 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ 29 ਜੁਲਾਈ ਦਿਨ ਸ਼ੁੱਕਰਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਡਿਸਪੈਂਸਰੀ ਧੀਰੂ ਕੀ ਮਾਜਰੀ, ਪ੍ਰਤਾਪ ਨਗਰ, ਸਿਕਲੀਗਰ ਬਸਤੀ, ਰਾਜਪੁਰਾ ਕਲੋਨੀ, ਮਥੂਰਾ ਕਲੋਨੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਆਰਿਆ ਸਮਾਜ, ਬਿਸ਼ਨ ਨਗਰ, ਸਿਟੀ ਬ੍ਰਾਂਚ,ਨਿਉ ਯਾਦਵਿੰਦਰਾ ਕਲੋਨੀ, ਅਨੰਦ ਨਗਰ ਬੀ, ਜੁਝਾਰ ਨਗਰ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਤੇਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ. ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਤੇ ਅਧੀਨ ਆਉਂਦੇ ਪਿੰਡਾਂ, ਸਕੂਲਾਂ ਅਤੇ ਹਰ ਘਰ ਦਸਤਕ ਮੁਹਿੰਮ ਤਹਿਤ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

Leave a Reply

Your email address will not be published. Required fields are marked *