ਜਲ ਹੈ ਤਾਂ ਕੱਲ ਹੈ ਸਬੰਧੀ ਪਿੰਡ ਮਾਲੋ ਮਾਜਰਾ ਵਿੱਚ ਕੱਢੀ ਰੈਲੀ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਅਤੇ ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਜਲ ਹੈ ਤਾਂ ਕੱਲ ਹੈ ਅਤੇ ਜਲ ਹੀ ਜੀਵਨ ਹੈ ਵਿਸ਼ੇ ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ ਚਹਿਲ ਨੇ ਸ਼ਿਰਕਤ ਕੀਤੀ ਅਤੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਅਧਿਆਪਕ ਅਮਰਜੀਤ ਸਿੰਘ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਬੱਚਿਆਂ ਵੱਲੋਂ “ਬੂੰਦ ਬੂੰਦ ਜਲ ਦੀ ਬਚਾਵਾਗੇ” ਕਵਿਤਾ ਬੜੇ ਸੁਚੱਜੇ ਢੰਗ ਨਾਲ ਪੇਸ਼ ਕੀਤੀ। ਕਲੱਬ ਦੀ ਪ੍ਰਧਾਨਗੀ ਇੰਜੀ: ਆਕਰਸ਼ ਸ਼ਰਮਾ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਕਲੱਬ ਵਲੋਂ 100 ਪਿੰਡਾਂ ਵਿੱਚ ਜਲ ਹੈ ਤਾਂ ਕੱਲ ਹੈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਪਿੰਡ ਮਾਲੋ ਮਾਜਰਾ ਅੱਠਵਾਂ ਪਿੰਡ ਹੈ।
ਜਿੱਥੇ ਇਹ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਬੋਲਦਿਆਂ ਆਖਿਆ ਕਿ ਇਸ ਸਮਾਰੋਹ ਵਿੱਚ ਪਿੰਡ ਦੇ ਸਰਪੰਚ ਯਾਦਵਿੰਦਰ ਸਿੰਘ ਚਹਿਲ ਅਤੇ ਉਹਨਾਂ ਦੀ ਸਮੁੱਚੀ ਪੰਚਾਇਤ ਨੇ ਸ਼ਮੂਲੀਅਤ ਕੀਤੀ। ਉਹਨਾਂ ਇਹ ਵੀ ਆਖਿਆ ਕਿ ਜਲ ਪ੍ਰਾਕਿਰਤੀ ਦਾ ਉਹ ਸਰੋਤ ਹੈ ਜਿਸ ਬਿਨਾਂ ਅਸੀਂ ਜੀਵਤ ਨਹੀਂ ਰਹਿ ਸਕਦੇ। ਇਸ ਲਈ ਸਾਨੂੰ ਪਾਣੀ ਦੀ ਬੂੰਦ ਬੂੰਦ ਬਚਾਉਣੀ ਚਾਹੀਦੀ ਹੈ। ਪਿੰਡ ਦੇ ਸਰਪੰਚ ਯਾਦਵਿੰਦਰ ਸਿੰਘ ਚਹਿਲ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆ ਆਖਿਆ ਕਿ ਉਹ ਅਤੇ ਉਹਨਾਂ ਦੀ ਪੰਚਾਇਤ ਮੈਂਬਰ ਪਿੰਡ ਵਿੱਚ ਲੋਕਾਂ ਨੂੰ ਘਰ ਘਰ ਜਾ ਕੇ ਪਾਣੀ ਬਚਾਉਣ ਲਈ ਜਾਗਰੂਕ ਕਰਦੇ ਹਨ ਅਤੇ ਉਹਨਾਂ ਦੀ ਪੰਚਾਇਤ ਵਲੋਂ ਵੀ ਬਰਸਾਤ ਆਉਣ ਤੋਂ ਪਹਿਲਾਂ ਪਿੰਡ ਦਾ ਟੋਭਾ ਚੰਗੀ ਤਰ੍ਹਾਂ ਸਾਫ ਵੀ ਕਰਵਾਇਆ ਗਿਆ ਅਤੇ ਉਸ ਟੋਭੇ ਦਾ ਪਾਣੀ ਉਹ ਸਿੰਚਾਈ ਦੇ ਕੰਮਾ ਲਈ ਵਰਤਦੇ ਹਨ। ਇਸ ਪ੍ਰੋਗਰਾਮ ਵਿੱਚ ਨਹਿਰੂ ਯੂਵਾ ਕੇਂਦਰ ਤੋਂ ਐਨ.ਐਸ.ਵੀ. ਅਮਨਦੀਪ ਕੌਰ, ਅਧਿਆਪਕ ਲਖਵੀਰ ਕੌਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਪ੍ਰੋਗਰਾਮ ਤੋਂ ਬਾਅਦ ਪਿੰਡ ਵਿੱਚ ਰੈਲੀ ਕੱਢੀ ਗਈ।

