ਪੰਜਾਬਪਟਿਆਲਾ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਵਿਧਾਇਕ ਡਾ. ਬਲਬੀਰ ਨੇ 200 ਮਰੀਜ਼ਾਂ ਦਾ ਕੀਤਾ ਚੈਕਅੱਪ

ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਵਿਧਾਇਕ ਡਾ. ਬਲਬੀਰ ਨੂੰ ਕੀਤਾ ਸਨਮਾਨਤ

ਪਟਿਆਲਾ 28 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਕੈਂਪ ਵਿਚ ਉਚੇਚੇ ਤੌਰ ’ਤੇ ਅੱਖਾਂ ਦੇ ਮਾਹਿਰ ਡਾ. ਬਲਵੀਰ ਸਿੰਘ ਵਿਧਾਇਕ ਦਿਹਾਤੀ ਪਟਿਆਲਾ ਨੇ ਆਪਣੀ ਟੀਮ ਸਤੇ ਪਹੁੰਚ ਕੇ 200 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਮੁਫ਼ਤ ਦਵਾਈਆਂ ਵੀ ਮਰੀਜ਼ਾਂ ਨੂੰ ਵੰਡੀਆਂ ਗਈਆਂ।

ਇਸ ਮੌਕੇ ਮਰੀਜ਼ਾਂ ਦੀਆਂ ਅੱਖਾਂ ਦੇ ਮਸੋਫ਼ਤ ਅਪ੍ਰੇਸ਼ਨ ਵੀ ਕੀਤੇ ਗਏ। ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਵੱਲੋਂ ਵਿਧਾਇਕ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਭਾਈ ਗੁਰਦੀਪ ਸਿੰਘ ਨੇ ਦਿੱਤੀ। ਕੈਂਪ ਮੌਕੇ ਹੋਰਨਾਂ ਤੋਂ ਇਲਾਵਾ ਰਾਹੁਲ ਜੀ, ਬਲਵਿੰਦਰ ਸਾਹਨੀ, ਅਮਰਜੀਤ ਸਿੰਘ ਭਾਟੀਆ, ਮਨਪ੍ਰੀਤ ਸਿੰਘ, ਮੋਹਿਤ, ਸੁਰਿੰਦਰ ਸਿੰਗਲਾ, ਭ ਿਦਰ ਮਾਨ, ਹਰਪ੍ਰੀਤ ਸਿੰਘ ਮੌਜੂਦ ਸਨ। ਇਸ ਮੌਕੇ ਵਿਧਾਇਕ ਡਾ. ਬਲਬੀਰ ਅਤੇ ਡਾਕਟਰਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *