ਮਾਤਾ ਕੁਸ਼ਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ
ਹੈਪਾਟਾਈਟਸ ਜਿਗਰ ਦੀ ਬਿਮਾਰੀ ਹੈ : ਡਾ. ਗਰਗ
ਪਟਿਆਲਾ, 29 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਵਿਸ਼ਵ ਹੈਪਾਟਾਈਟਸ ਦਿਵਸ ਤਹਿਤ ਹਫਤਾ ਭਰ ਚਲਣ ਵਾਲੀਆ ਗਤੀਵਿਧੀਆਂ ਤਹਿਤ ਸਿਵਲ ਸਰਜਨ ਡਾ. ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਵਰਿੰਦਰ ਗਰਗ ਦੀ ਰਹਿਨੁਮਾਈ ਵਿੱਚ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਵਿਸ਼ਵ ਹੈਪਾਟਾਈਟਸ ਦਿਸਵ ਸਬੰਧੀ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰੋਗਰਾਮ ਅਫਸਰ ਡਾ. ਦਿਵਜੋਤ ਸਿੰਘ, ਮੈਡੀਸਨ ਦੇ ਮਾਹਰ ਡਾ. ਭਵਨੀਤ ਕੌਰ,ਡਾ. ਮੋਨਿਕਾ ਮਾਇਕਰੋਬਾਇਓਲੋਜਿਸਟ ਅਤੇ ਸਟਾਫ ਹਾਜਰ ਸਨ।ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਵਰਿੰਦਰ ਗਰਗ ਨੇਂ ਕਿਹਾ ਕਿ ਹੈਪੇਟਾਈਟਸ ਇਕ ਜਿਗਰ ਦੀ ਬਿਮਾਰੀ ਹੈ,ਜਿਹੜੀ ਕਿ ਹੈਪੇਟਾਈਟਸ ਵਾਇਰਸ ਕਾਰਣ ਫੈਲਦੀ ਹੈ, ਜੋ ਕਿ ਬਹੁਤ ਖਤਰਨਾਕ ਅਤੇ ਜਾਨਲੇਵਾ ਹੋ ਸਕਦਾ ਹੈ।ਉਹਨ੍ਹਾਂ ਕਿਹਾ ਬਿਮਾਰੀ ਬਾਰੇ ਜਾਗਰੂਕ ਹੋ ਕੇ ਅਤੇ ਪੂਰਾ ਇਲਾਜ ਕਰਵਾ ਕੇ ਇਸ ਬਿਮਾਰੀ ਦੀ ਗੰਭੀਰਤਾ ਤੋਂ ਬੱਚਿਆ ਜਾ ਸਕਦਾ ਹੈ।ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਰਾਸ਼ਟਰੀ ਵਾਇਰਲ ਹੈਪਾਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਹੈਪੇਟਾਈਟਸ ਸੀ ਅਤੇ ਹੈਪਾਟਾਈਟਸ ਬੀ ਦੇ ਮਰੀਜਾਂ ਦਾ ਇਲਾਜ ਮਾਤਾ ਕੁਸ਼ਲਿਆ ਹਸਪਤਾਲ ਬਿੱਲਕੁੱਲ ਮੁਫਤ ਕੀਤਾ ਜਾਂਦਾ ਹੈ।ਉਹਨਾਂ ਦੱਸਿਆ ਕਿ ਇਸ ਸਮੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਜਦੋਂ ਤੋਂ ਪ੍ਰੋਗਰਾਮ ਸ਼ੁਰੂ ਹੋਇਆ ਹੈ 1709 ਮਰੀਜ ਰਜਿਸ਼ਟਰਡ ਹੋਏ ਹਨ, ਜਿਸ ਵਿੱਚੋ 1387 ਦਾ ਇਲਾਜ ਸ਼ੁਰੂ ਹੋਇਆ ਹੈ , ਜਿਹਨਾਂ ਵਿੱਚੋਂ 894 ਮਰੀਜ ਪੂਰਾ ਇਲਾਜ ਲੇ ਕੇ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜਾਂ ਦਾ ਇਲਾਜ ਚਲ ਰਿਹਾ ਹੈ । ਉਹਨਾਂ ਕਿਹਾ ਇਲਾਜ ਕਰਾਉਣ ਤੇ ਮਰੀਜ ਦੀ ਠੀਕ ਹੋਣ ਦੀ ਦਰ 97% ਤੋ ਵੀ ਜਿਆਦਾ ਹੈ। ਪ੍ਰੋਗਰਾਮ ਨੋਡਲ ਅਫਸਰ ਡਾ. ਦਿਵਜੌਤ ਨੇਂ ਕਿਹਾ ਕਿ ਹੈਪਾਟਾਈਟਸ ਬੀ ਪੋਜਟਿਵ ਮਾਂ ਤੋਂ ਨਵ ਜਨਮੇਂ ਬੱਚੇ ਨੂੰ ਜੇਕਰ 12 ਘੰਟੇ ਦੇ ਅੰਦਰ ਹੈਪਾਟਾਈਟਸ ਬੀ ਦੀ ਐਂਟੀ ਬਾਡੀਜ(HBIG) ਦਾ ਟੀਕਾ ਲਗਾ ਦਿੱਤਾ ਜਾਵੇ ਤਾਂ ਮਾਂ ਤੋਂ ਬੱਚੇ ਨੂੰ ਹੋਣ ਵਾਲੇ ਹੈਪਾਟਾਈਟਸ ਬੀ ਤੋਂ ਬਚਾਇਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਨਵ ਜਨਮੇਂ ਬੱਚਿਆਂ ਨੂੰ ਹੈਪੇਟਾਈਟਸ ਬੀ ਦੀ ਵੈਕਸੀਨੇਸ਼ਨ ਸਰਕਾਰੀ ਹਸਪਤਾਲਾ ਵਿਚ ਬਿੱਲਕੁੱਲ ਮੁਫ਼ਤ ਲਗਾਈ ਜਾਂਦੀ ਹੈ। ਮੈਡੀਸਨ ਦੇ ਮਾਹਰ ਡਾ. ਭਵਨੀਤ ਕੌਰ ਨੇਂ ਬਿਮਾਰੀ ਦੇ ਲੱਛਣਾਂ, ਕਾਰਣਾ ਅਤੇ ਬਚਾਅ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਹੈਪੇਟਾਈਟਸ (ਪੀਲੀਆ) ਏ ਅਤੇ ਈ ਦੂਸ਼ਿਤ ਪਾਣੀ ਪੀਣ ਨਾਲ, ਗਲੇ-ਸੜ੍ਹੇ ਫਲ ਆਦਿ ਖਾਣ, ਬਿਨ੍ਹਾਂ ਹੱਥ ਧੋਏ ਖਾਣਾ ਖਾਣ, ਮੱਖੀਆਂ ਦੁਆਰਾ ਦੂਸ਼ਿਤ ਕੀਤਾ ਭੋਜਣ ਖਾਣ ਆਦਿ ਨਾਲ ਹੁੰਦਾ ਹੈ। ਹਲਕਾ ਬੁਖਾਰ, ਮਾਸਪੇਸ਼ੀਆਂ ਵਿਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਪਿਸ਼ਾਬ ਦਾ ਰੰਗ ਗੂੜਾ ਪੀਲਾ ਹੋਣਾ, ਕਮਜੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਇਸ ਬਿਮਾਰੀ ਦੇ ਲੱਛਣ ਹਨ।ਬਿਮਾਰੀ ਤੋਂ ਬਚਾਅ ਲਈ ਸਾਨੂੰ ਪੀਣ ਵਾਲਾ ਪਾਣੀ ਸਾਫ ਸੁੱਥਰੇ ਸੋਮਿਆਂ ਤੋਂ ਲੈਣਾ ਚਾਹੀਦਾ ਹੈ ਗਲੇ-ਸੜ੍ਹੇ ਤੇ ਜਿਆਦਾ ਪੱਕੇ ਹੋਏ ਫਲ ਖਾਣ ਤੋਂ ਪਰਹੇਜ, ਖਾਣਾ ਖਾਣ ਤੋਂ ਪਹਿਲਾਂ ਹੱਥ ਧੋਣੇ ਲਾਜਮੀ ਅਤੇ ਪਖਾਨਿਆਂ ਲਈ ਖੁੱਲੇ ਮੈਦਾਨ ਵਿਚ ਪਖਾਨਾ ਜਾਣ ਦੀ ਥਾਂ ਪਖਾਨਿਆਂ ਦੀ ਵਰਤੋਂ ਕਰਨੀ ਅਤੇ ਸਾਬਣ ਨਾਲ ਹੱਥ ਧੋਣੇ ਚਾਹੀਦੇ ਹਨ। ਹੈ। ਡਾ. ਮੋਨਿਕਾ ਨੇਂ ਕਿਹਾ ਕਿ ਹੈਪੇਟਾਈਟਸ ਬੀ ਅਤੇ ਸੀ ਦੂਸ਼ਿਤ ਖੂਨ ਚੜਾਉਣ ਨਾਲ, ਦੂਸ਼ਿਤ ਸਰਿੰਜਾਂ ਦੇ ਇਸਤੇਮਾਲ ਕਰਨ ਨਾਲ, ਬਿਮਾਰੀ ਗ੍ਰਸਤ ਮਰੀਜ਼ ਦੇ ਖੂਨ ਦੇ ਸੰਪਰਕ ਵਿਚ ਆਉਣ ਨਾਲ, ਅਣ-ਸੁਰੱਖਿਅਤ ਸੰਭੋਗ , ਸਰੀਰ ਉਤੇ ਟੈਟੂ ਬਣਵਾਉਣ ਅਤੇ ਨਵਜੰਮੇ ਬੱਚੇ ਨੂੰ ਗ੍ਰਸਤ ਮਾਂ ਤੋਂ ਹੋ ਸਕਦਾ ਹੈ। ਇਸ ਬਿਮਾਰੀ ਤੋਂ ਬਚਾਅ ਲਈ ਸਾਨੂੰ ਡਿਸਪੋਜੇਬਲ ਸਰਿੰਜਾਂ ਸੂਈਆਂ ਦੀ ਵਰਤੋਂ, ਸੁਰੱਖਿਅਤ ਸੰਭੋਗ, ਕੰਡੋਮ ਦਾ ਇਸਤੇਮਾਲ, ਸਮੇਂ-ਸਮੇਂ ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ । ਬਿਮਾਰੀ ਦੇ ਲੱਛਣ ਸਾਹਮਣੇ ਤੇ ਨੇੜਲੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ।

