ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 34,666 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ।
717 ਥਾਂਵਾ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ।
ਹੁਣ ਤੱਕ ਜਿਲ੍ਹੇ ਵਿੱਚ ਹੋਏ 5 ਡੇਂਗੂ ਕੇਸ ਹੋਏ ਰਿਪੋਰਟ ।
ਡੇਂਗੁ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ।
ਪਟਿਆਲਾ 29 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਵੱਖ ਵੱਖ ਕਲੋਨੀਆ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਰਾਜੂ ਧੀਰ ਨੇ ਕਿਹਾ ਕਿ ਉਹਨਾਂ ਵੱਲੋਂ ਸਿਹਤ ਟੀਮਾਂ ਨੂੰ ਬਾਰਸ਼ਾਂ ਤੋਂ ਬਾਅਦ ਘਰਾਂ ਵਿੱਚ ਪਾਣੀ ਦੇ ਮੱਛਰ ਦੀ ਪੈਦਾਇਸ਼ ਨੂੰ ਚੈਕ ਕਰਨ ਅਤੇ ਲੋੜੀਂਦੀਆਂ ਥਾਵਾਂ ਤੇ ਲਾਰਵੀਸਾਈਡ ਸਪਰੇਅ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਹਨਾਂ ਕਿਹਾ ਹੁਣ ਤੱਕ ਇਸ ਸੀਜਨ ਦੋਰਾਣ ਜਿਲ੍ਹੇ ਦੇ 461 ਬੁਖਾਰ ਵਾਲੇ ਕੇਸਾਂ ਦੇ ਡੇਂਗੂ ਟੈਸਟ ਕੀਤੇ ਜਾ ਚੁੱਕੇ ਹਨ ਜਿਹਨਾਂ ਵਿੱਚੋਂ ਕੇਵਲ 5 ਡੇਂਗੁ ਪੋਜਟਿਵ ਪਾਏ ਗਏ ਹਨ।
ਉਹਨਾਂ ਕਿਹਾ ਕਿ ਪੈ ਰਹੀ ਬਾਰਸ਼ ਕਾਰਣ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲ਼ਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਡੇਂਗੁ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿੱਲਕੁਲ ਮੁਫਤ ਉਪਲਬਧ ਹੈ। ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਘਰਾਂ ਵਿੱਚ ਖੜੇ ਪਾਣੀ ਦੇ ਸਰੋਤਾ ਦੀ ਚੈਕਿੰਗ ਦੋਰਾਣ ਅਜੇ ਵੀ ਡੇਂਗੂ ਲਾਰਵਾ ਮਿਲਣਾ ਲਗਾਤਾਰ ਜਾਰੀ ਹੈ ਅਤੇ ਅੱਜ ਵੀ ਸ਼ੁੱਕਰਵਾਰ ਨੂੰ ਖੁਸ਼ਕ ਦਿਵਸ ਹੋਣ ਕਾਰਣ ਸਿਹਤ ਟੀਮਾਂ ਵੱਲੋ ਜਿਲੇ੍ਹ ਵਿੱਚ 33,750 ਘਰਾਂ/ਥਾਂਵਾ ਤੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ 717 ਥਾਂਵਾ ਤੋਂ ਮਿਲੇ ਮੱਛਰਾਂ ਦੇ ਲਾਰਵੇ ਨੂੰ ਸਿਹਤ ਟੀਮਾਂ ਵੱਲੋ ਮੌਕੇ ਤੇ ਨਸ਼ਟ ਕਰਵਾ ਦਿੱਤਾ ਗਿਆ।ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਤਿੰਨ ਲੱਖ ਤੋਂ ਵੱਧ ਘਰਾਂ ਵਿੱਚ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕਰਕੇ 3267 ਜਗਾਂ ਤੇਂ ਮਿਲਿਆ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ।ਉਹਨਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਤਹਿਤ ਵੀ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ।

