ਹਰਿਆਣਾਪੰਜਾਬ

ਨਸ਼ਿਆਂ ਬਾਰੇ ਜ਼ੀਰੋ ਟੌਲਰੈਂਸ ਪਾਲਿਸੀ ਦੇ ਚੰਗੇ ਨਤੀਜੇ ਆ ਰਹੇ ਹਨ : ਅਮਿਤ ਸ਼ਾਹ

ਚੰਡੀਗੜ੍ਹ, 30 ਜੁਲਾਈ (ਮਧੂਸਾਰ ਬਿਊਰੋ) ਕੇਂਕਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਸ਼ਿਆਂ ਬਾਰੇ ਕੇਂਦਰ ਦੀ ਜ਼ੀਰ ਟੌਲਰੈਂਸ ਨੀਤੀ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਲੜਾਈ ’ਚ ਸੁੂਬਿਆਂ ਨੂੰ ਕੇਂਦਰ ਨਾਲ ਮਿਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਹ ਇਥੇ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਮੁੱਦੇ ’ਤੇ ਦੋ ਦਿਨਾਂ ਕਾਨਫਰੰਸ ਦੇ ਉਦਘਾਟਨੀ ਸਮਾਗਮ ਵਿੱਚ ਬੋਲ ਰਹੇ ਸਨ। ਸ੍ਰੀ ਸ਼ਾਹ ਇਕ ਦਿਨਾਂ ਦੌਰ ’ਤੇ ਚੰਡੀਗੜ੍ਹ ਆਏ ਸਨ।

ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਇਹ ਜ਼ਰੂਰੀ ਹੈ ਕਿਉਂਕਿ ਨਸ਼ਿਆਂ ਦੇ ਵਪਾਰ ਨਾਲ ਇਕੱਠਾ ਕੀਤਾ ਪੈਸਾ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਲਾਇਆ ਜਾਂਦਾ ਹੈ। ਇਹ ਕਾਨਫਰੰਸ ਨਾਰਕੋਟਿਕਸ ਕੰਟਰੋਲ ਬਿਊਰੋਂ ਵੱਲੋਂ ਕਰਵਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਗ੍ਰਹਿ ਸਕੱਤਰ ਅਜੈ ਭੱਲਾ ਅਤੇ ਐਨਸੀਬੀ ਮੁਖੀ ਐਸਐਨ ਪ੍ਰਧਾਨ ਹਾਜ਼ਰ ਸਨ।

Leave a Reply

Your email address will not be published. Required fields are marked *