ਪਟਿਆਲਾ

ਸਰਕਾਰੀ ਸਕੂਲ ਧਾਮੋਮਾਜਰਾ ਵਿਖੇ ਪੌਦੇ ਲਗਾਏ

ਬਸੰਤ ਰਿਤੂ ਕਲੱਬ ਦੀ ਪੌਦੇ ਲਗਾਉਣ ਦੀ ਮੁਹਿੰਮ ਜਾਰੀ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਅਤੇ ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਪਿੰਡ ਧਾਮੋਮਾਜਰਾ ਵਿਖੇ ਵਣ ਮਹਾਉਤਸਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਸਕੂਲ ਦੇ ਮੁੱਖ ਅਧਿਆਪਕ ਮੈਡਮ ਰੁਪਿੰਦਰ ਕੌਰ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਤੋਂ ਐਨ.ਐਸ.ਵੀ. ਅਮਨਦੀਪ ਕੌਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੁੱਖ ਅਧਿਆਪਕ ਰੁਪਿੰਦਰ ਕੌਰ, ਸਕੂਲ ਅਧਿਆਪਕ, ਸਕੂਲ ਵਿਦਿਆਰਥੀ ਅਤੇ ਬਸੰਤ ਰਿਤੁ ਕਲੱਬ ਮੈਂਬਰਾਂ ਨੇ ਮਿਲ ਕੇ ਅੰਬ ਦਾ ਪੌਦਾ ਲਗਾ ਕੇ ਵਣ ਮਹਾ ਉਤਸਵ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਸਕੂਲ ਵਿਖੇ 35 ਫੱਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਕਲੱਬ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਨੇ ਆਖਿਆ ਕਿ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵਲੋਂ ਪਿੰਡ ਪਿੰਡ ਵਿੱਚ ਜਾ ਕੇ ਛਾਂਦਾਰ ਅਤੇ ਫੱਲਦਾਰ ਪੌਦੇ ਲਗਾਉਣ ਦੀ ਮੁਹਿੰਮ ਜਾਰੀ ਹੈ ਅਤੇ ਕਲੱਬ ਵੱਲੋਂ ਸਰਕਾਰੀ ਸਕੂਲਾਂ ਸਾਂਝੀਆਂ ਥਾਵਾਂ ਅਤੇ ਕਿਸਾਨਾਂ ਦੀਆਂ ਮੋਟਰਾਂ ਤੇ ਬਿਲਕੁਲ ਮੁਫਤ ਫੱਲਦਾਰ ਅਤੇ ਛਾਂਦਾਰ ਪੌਦੇ ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਦੀ ਸਰਪ੍ਰਸਤੀ ਹੇਠ ਲਗਾਏ ਜਾ ਰਹੇ ਹਨ। ਸਕੂਲ ਦੇ ਮੁੱਖ ਅਧਿਆਪਕ ਰੁਪਿੰਦਰ ਕੌਰ ਨੇ ਆਖਿਆ ਕਿ ਬਸੰਤ ਰਿਤੂ ਯੂਥ ਕਲੱਬ ਤ੍ਰਿ਼ਪੜੀ ਪਟਿਆਲਾ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸਭ ਤੋਂ ਅੱਗੇ ਹੈ ਅਤੇ ਜਿਸ ਤਰ੍ਹਾਂ ਦੇ ਪੌਦੇ ਦੀ ਕੋਈ ਜਰੂਰਤ ਮਹਿਸੂਸ ਕਰਦਾ ਹੈ ਉਸ ਨੂੰ ਉਸੀ ਤਰ੍ਹਾਂ ਦੇ ਪੌਦੇ ਬਿਲਕੁਲ ਮੁਫਤ ਦਿੱਤੇ ਜਾਂਦੇ ਹਨ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਪਟਿਆਲਾ ਵਿਖੇ ਇੱਕ ਮਿਸਾਲ ਹੈ। ਇਸ ਪ੍ਰੋਗਰਾਮ ਵਿੱਚ ਸੁਨਿਲ ਧਵਨ, ਕੁਲਵੰਤ ਸਿੰਘ, ਰਮਨਪ੍ਰੀਤ ਕੌਰ, ਕਿਰਨਦੀਪ ਕੌਰ, ਅਮਨਜੋਤ ਕੌਰ, ਸੰਤੋਸ਼ ਕੁਮਾਰੀ, ਪੂਜਾ ਅਰੋੜਾ, ਕਵਲਦੀਪ ਕੌਰ ਆਦਿ ਨੇ ਭਾਗ ਲਿਆ।

Leave a Reply

Your email address will not be published. Required fields are marked *