ਪੰਜਾਬਪਟਿਆਲਾ

ਨੌਜਵਾਨ ਪੀੜੀ ਨੂੰ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋ ਕਿ ਪ੍ਰੇਰਣਾ ਲੈਣੀ ਚਾਹੀਦੀ ਹੈ:— ਰਾਜੂ ਖੰਨਾ।*

ਵਾਰਡ ਨੰਬਰ 05 ਅਮਲੋਹ ਵਿਖੇ ਹੋਇਆ ਧਾਰਮਿਕ ਸਮਾਗਮ, ਰਾਜੂ ਖੰਨਾ ਨੇ ਕੀਤੀ ਸ਼ਮੂਲੀਅਤ।*

ਅਮਲੋਹ,4 ਅਗਸਤ (ਮਧੂਸਾਰ ਬਿਊਰੋ) ਅੱਜ ਸਮੇ ਦੀ ਮੰਗ ਨੂੰ ਦੇਖਦੇ ਹੋਏ ਜਿਥੇ ਸਾਨੂੰ ਸ਼ਹਿਰਾਂ ਤੇ ਪਿੰਡਾਂ ਅੰਦਰ ਵਧੇਰੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ। ਉਥੇ ਨੌਜਵਾਨ ਪੀੜ੍ਹੀ ਨੂੰ ਇਹਨਾਂ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕਿ ਪ੍ਰੇਰਣਾ ਵੀ ਲੈਣੀ ਚਾਹੀਦੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਵਾਰਡ ਨੰਬਰ 05 ਅਮਲੋਹ ਵਿਖੇ ਗੁਰਚਰਨਜੀਤ ਸਿੰਘ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਇਹ ਧਾਰਮਿਕ ਸਮਾਗਮ ਜਿਥੇ ਸਾਨੂੰ ਗੁਰੂਆਂ,ਦੀ ਬਾਣੀ ਨਾਲ ਜੋੜ ਕਿ ਸੇਧ ਦਿੰਦੇ ਹਨ। ਉਥੇ ਲੋੜਵੰਦਾਂ ਦੀ ਸਹਾਇਤਾ ਲਈ ਵੀ ਪ੍ਰੇਰਿਤ ਕਰਦੇ ਹਨ। ਉਹਨਾਂ ਕਿਹਾ ਕਿ ਅੱਜ ਜਿਥੇ ਪੰਜਾਬ ਨੂੰ ਸਮਾਜਿਕ ਬੁਰਾਈਆਂ ਘੁਣ ਵਾਂਗ ਖਾ ਰਹੀਆਂ ਹਨ। ਉਥੇ ਇਹਨਾਂ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਵੀ ਯੋਗ ਉਪਰਾਲੇ ਕਰਨੇ ਚਾਹੀਦੇ ਹਨ।

ਉਹਨਾਂ ਨਸ਼ਿਆਂ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਨਸ਼ਿਆਂ ਦੀ ਵਧੇਰੇ ਲੱਤ ਲੱਗ ਚੁੱਕੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਸਾਨੂੰ ਸਾਰਿਆਂ ਨੂੰ ਇੱਕ ਜੁੱਟ ਹੋ ਕੇ ਲੜਾਈ ਲੜਨੀ ਚਾਹੀਦੀ ਹੈ। ਤਾ ਜੋ ਪੰਜਾਬ ਨੂੰ ਨਸ਼ਾ ਰਹਿਤ ਕੀਤਾਂ ਜਾ ਸਕੇ। ਰਾਜੂ ਖੰਨਾ ਨੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਨ ਵਿੱਚ ਸੁਗੰਧੀਆਂ ਵਿਖੇਰਣ ਲਈ ਸਮਾਗਮ ਵਿੱਚ ਸ਼ਾਮਲ ਸੰਗਤਾਂ ਨੂੰ ਵੱਡੇ ਪੱਧਰ ਤੇ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਤੇ ਗੁਰਚਰਨਜੀਤ ਸਿੰਘ ਤੇ ਚਰਨ ਸਿੰਘ ਵੱਲੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਆਗੂ ਸੁਖਵਿੰਦਰ ਸਿੰਘ ਕਾਲਾ ਅਰੌੜਾ,ਤੇ ਸਿਮਰਨਜੀਤ ਸਿੰਘ ਛੀਨੂੰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਵਿੱਚ ਬਾਬਾ ਗੁਰਦਿਆਲ ਸਿੰਘ ਅਮਲੋਹ,ਰੂਪ ਸਿੰਘ, ਪਰਮਜੀਤ ਕੌਰ, ਬਿਕਰਮਜੀਤ ਸਿੰਘ, ਸੁਖਵੰਤ ਸਿੰਘ, ਸੁਖਦੇਵ ਕੌਰ, ਹਰਮਨਪ੍ਰੀਤ ਕੌਰ,ਸੁਮਨ ਸ਼ਰਮਾ,ਨੇਹਾ ਅਮਲੋਹ, ਸੁਨੀਤਾ ਰਾਣੀ, ਅਮਨਦੀਪ ਕੌਰ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *