ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ‘ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ’ ਕਥਾ ਹੋਈ ਸਮਾਪਤ
ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ‘ਸੂਰਜ ਪ੍ਰਕਾਸ਼ ਗ੍ਰੰਥ’ ਦੀ ਕੀਤੀ ਆਰੰਭਤਾ

ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਨ ਅਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ
ਪਟਿਆਲਾ 7 ਅਗਸਤ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੱਲ ਰਹੀ ‘ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ’ ਦੀ ਅੱਜ ਸੰਪੂਰਨਤਾ ਹੋਈ। ‘ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ’ ਦੀ ਸੰਪੂਰਨਤਾ ਕਰਦਿਆਂ ਹੈਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ‘ਸੂਰਜ ਪ੍ਰਕਾਸ਼ ਗ੍ਰੰਥ’ ਦੀ ਆਰੰਭਤਾ ਵੀ ਕੀਤੀ। ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾ ਸਮਾਪਤੀ ਉਪਰੰਤ ਦੱਸਿਆ ਕਿ ਸੰਗਤਾਂ ਨੂੰ ਸਿੱਖ ਇਤਿਹਾਸ ਦਾ ਵਰਨਣ ਵਿਚ ਤਿੰਨੋਂ ਘੱਲੂਘਾਰੇ, ਖਾਲਸਾ ਪੰਥ ਦਾ ਇਤਿਹਾਸ ਅਤੇ ਬਾਬਾ ਬੰਦ ਸਿੰਘ ਬਹਾਦਰ ਦੀ ਜੀਵਨ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਅਤੇ ਸੂਰਜ ਪ੍ਰਕਾਸ਼ ਗ੍ਰੰਥ ਵਿਚ ਗੁਰੂ ਸਾਹਿਬਾਨ ਦਾ ਇਤਿਹਾਸ, ਜੀਵਨ ਵਿਚਾਰਧਾਰਾ ਅਤੇ ਉਦੇਸ਼ ਨੂੰ ਜੋੜਿਆ ਜਾਵੇਗਾ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਸੰਗਤਾਂ ‘ਸ਼ਬਦ ਗੁਰੂ’ ਨਾਲ ਜੁੜਕੇ ਖਾਲਸਾ ਪੰਥ ਦੇ ਸ਼ਾਨਾਮੱਤਾ ਇਤਿਹਾਸ ਅਤੇ ਗੁਰੂ ਸਾਹਿਬਾਨ ਵੱਲੋਂ ਚਲਾਏ ਨਿਰਮਲ ਪੰਥ ਨੂੰ ਅਗਾਂਹ ਲਿਜਾਣ ਲਈ ਯਤਨਸ਼ੀਲ ਹੋਣ।
ਸਿੰਪੂਰਨਤਾ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸਤਵਿੰਦਰ ਸਿੰਘ ਟੌਹੜਾ,ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੰੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਬੀਬੀ ਬਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਸੰਤ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸ਼ਹਿਰ ਦੀਆਂ ਸਮੁੱਚੀਆਂ ਧਾਰਮਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਸੰਗਤਾਂ ਵੱਲੋਂ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮੈਨੇਜਰ ਜਰਨੈਲ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਅਜਮੇਰ ਸਿੰਘ, ਭਾਈ ਦਰਸ਼ਨ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੁੱਚਾ ਸਟਾਫ ਅਤੇ ਪ੍ਰਬੰਧਕ ਆਦਿ ਹਾਜ਼ਰ ਸਨ।

