ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ‘ਸੂਰਜ ਪ੍ਰਕਾਸ਼ ਗ੍ਰੰਥ’ ਕਥਾ ਦੀ ਹੋਈ ਆਰੰਭਤਾ
ਪਟਿਆਲਾ 8 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਕਥਾ ਦੀ ਸੰਪੂਰਨਤਾ ਤੋਂ ਬਾਅਦ ਅੱਜ ਹੈਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਸੂਰਜ ਪ੍ਰਕਾਸ਼ ਗ੍ਰੰਥ ਕਥਾ ਵੀ ਆਰੰਭਤਾ ਕੀਤੀ ਗਈ। ਇਸ ਮੌਕੇ ਭਾਈ ਪਿ੍ਰਤਪਾਲ ਸਿੰਘ ਜੀ ਨੇ ਜਾਣੂੰ ਕਰਵਾਇਆ ਕਿ ਸੂਰਜ ਪ੍ਰਕਾਸ਼ ਗ੍ਰੰਥ ਕਥਾ ਵਿਚ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ। ਦੀਵਾਨ ਹਾਲ ਵਿਖੇ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਇਹ ਕਥਾ ਆਰੰਭ ਹੋਈ।
ਸੂਰਜ ਪ੍ਰਕਾਸ਼ ਗ੍ਰੰਥ ਦੀ ਆਰੰਭਤਾ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸਤਵਿੰਦਰ ਸਿੰਘ ਟੌਹੜਾ,ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੰੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਬੀਬੀ ਬਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਸੰਤ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸ਼ਹਿਰ ਦੀਆਂ ਸਮੁੱਚੀਆਂ ਧਾਰਮਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਸੰਗਤਾਂ ਵੱਲੋਂ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮੈਨੇਜਰ ਜਰਨੈਲ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਅਜਮੇਰ ਸਿੰਘ, ਭਾਈ ਦਰਸ਼ਨ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੁੱਚਾ ਸਟਾਫ ਅਤੇ ਪ੍ਰਬੰਧਕ ਆਦਿ ਹਾਜ਼ਰ ਸਨ।

