ਦੇਸ਼-ਵਿਦੇਸ਼ਪੰਜਾਬ

ਪ੍ਰਨੀਤ ਕੌਰ ਦਾ ਕੇਂਦਰੀ ਡੇਅਰੀ ਮੰਤਰੀ ਨੂੰ ਪੱਤਰ, ਪੰਜਾਬ ’ਚ ਫੈਲੀ ਲੰਪੀ ਸਕਿਨ ਬੀਮਾਰੀ ਵੱਲ ਦਿਵਾਇਆ ਧਿਆਨ

ਨਵੀਂ ਦਿੱਲੀ (ਮਧੂਸਾਰ ਬਿਊਰੋ): ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਣਾ ਨੂੰ ਪੱਤਰ ਲਿਖ ਕੇ ਪਸ਼ੂਆਂ ਦੇ ਲੰਪੀ ਸਕਿਨ ਦੀ ਬੀਮਾਰੀ ਤੋਂ ਪ੍ਰਭਾਵਿਤ ਹੋਣ ਦੇ ਵਧ ਰਹੇ ਮਾਮਲਿਆਂ ਨੂੰ ਉਨ੍ਹਾਂ ਦੇ ਧਿਆਨ ’ਚ ਲਿਆਂਦਾ। ਪ੍ਰਨੀਤ ਕੌਰ ਨੇ ਆਪਣੇ ਪੱਤਰ ’ਚ ਲਿਖਦਿਆਂ ਕਿਹਾ ਕਿ ‘‘ਇਸ ਬੀਮਾਰੀ ਕਾਰਨ ਬਦਕਿਸਮਤੀ ਨਾਲ 400 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ 20,000 ਤੋਂ ਵੱਧ ਗਾਵਾਂ ਸਿਰਫ਼ ਪੰਜਾਬ ’ਚ ਹੀ ਪ੍ਰਭਾਵਿਤ ਹੋਈਆਂ ਹਨ।’’

ਇਸ ਮਾਮਲੇ ’ਚ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ “ਹਾਲ ਹੀ ’ਚ ਆਈ ਇਕ ਖ਼ਬਰ ਅਨੁਸਾਰ ਸਿਰਫ਼ ਪਟਿਆਲਾ ਜ਼ਿਲ੍ਹੇ ’ਚ ਹੀ 4 ਲੱਖ ਤੋਂ ਵੱਧ ਪਸ਼ੂ ਹਨ ਅਤੇ ਪੰਜਾਬ ਸਰਕਾਰ ਨੇ ਹੁਣ ਤੱਕ ਸਿਰਫ਼ 3500 ਦੇ ਕਰੀਬ ਵੈਕਸੀਨ ਦੀਆਂ ਖੁਰਾਕਾਂ ਹੀ ਭੇਜੀਆਂ ਹਨ। ਸਰਕਾਰ ਜੰਗੀ ਪੱਧਰ ’ਤੇ ਪੰਜਾਬ ’ਚ ਟੀਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੁਝ ਠੋਸ ਰੋਕਥਾਮ ਕਦਮ ਚੁੱਕ ਕੇ ਇਸ ਮਾਮਲੇ ’ਚ ਤੁਰੰਤ ਦਖਲ ਦੇਵੇ।’’

Leave a Reply

Your email address will not be published. Required fields are marked *