ਜਿਲ੍ਹੇ ਵਿੱਚ 1209 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
17 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 13 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 357 ਕੋਵਿਡ ਰਿਪੋਰਟਾਂ ਵਿਚੋਂ 17 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 13 ਪਟਿਆਲਾ ਸ਼ਹਿਰ ਤੋਂ ਅਤੇ ਸਮਾਣਾ, ਕਾਲੋਮਾਜਰਾ, ਦੁਧਨਸਾਧਾ ਅਤੇ ਬਲਾਕ ਸ਼ੁਤਰਾਣਾ ਤੋਂ ਇੱਕ ਇੱਕ ਕੇਸ ਰਿਪੋਰਟ ਹੋਏ ਹਨ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 63,792 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 61836 ਹੈ ਅਤੇ ਐਕਟਿਵ ਕੇਸ 197 ਹਨ। ਅੱਜ 298 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,74,159 ਸੈਂਪਲ ਲਏ ਜਾ ਚੁੱਕੇ ਹਨ।ਜਿਲ੍ਹਾ ਪਟਿਆਲਾ ਦੇ 63,792 ਕੋਵਿਡ ਪੋਜਟਿਵ, 12,10,172 ਨੈਗੇਟਿਵ ਅਤੇ ਲਗਭਗ 195 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਹਨਾਂ ਕਿਹਾ ਕਿ ਲਗਾਤਾਰ ਕੋਵਿਡ ਕੇਸਾਂ ਦੇ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਐਡਵਾਈਜਰੀ ਜਾਰੀ ਕੀਤੀ ਗਈ ਹੈ ਜਿਸ ਅਨੁਸਾਰ ਜਨਤਕ ਥਾਂਵਾ ਤੇਂ ਮਾਸਕ ਪਾ ਕੇ ਰੱਖਣਾ, ਦੋ ਗਜ ਦੀ ਸਮਾਜਕ ਦੂਰੀ ਬਣਾ ਕੇ ਰੱਖਣਾ, ਕਰੋਨਾ ਲੱਛਣ ਹੋਣ ਤੇਂ ਕੋਵਿਡ ਟੈਸਟਿੰਗ ਕਰਵਾਉਣ ਅਤੇ ਕਰੋਨਾ ਤੋਂ ਬਚਾਅ ਲਈ ਸੰਪੁਰਣ ਕੋਵਿਡ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਕੋਵਿਡ ਸਾਵਧਾਨੀਆਂ ਅਪਨਾ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਅੱਜ ਜਿਲ੍ਹੇ ਵਿੱਚ 1209 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 14 ਅਗਸਤ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ. ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਧੀਨ ਆਉਂਦੇ ਪਿੰਡਾਂ ਵਿੱਚ ਜਾ ਕੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

