ਅੰਮ੍ਰਿਤਸਰ

ਜਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਘੁਲਾਟੀਏ ਦੇ ਘਰ ਪਹੁੰਚ ਕੇ ਕੀਤਾ ਸਨਮਾਨਤ

ਵਧੀਕ ਡਿਪਟੀ ਕਮਿਸ਼ਨਰ ਪਹੁੰਚੇ ਆਜ਼ਾਦੀ ਘੁਲਾਟੀਏ ਦੇ ਘਰ

ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਅੱਜ 75ਵੇਂ ਆਜ਼ਾਦੀ ਦਿਹਾੜੇ ਦੇ ਅੰਮ੍ਰਿਤ ਮਹਾਉਤਸਵ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਥਾਨਕ ਗਾਂਧੀ ਗਰਾਉਂਡ ਵਿਖੇ ਉਨਾਂ ਦੇ ਯੋਗਦਾਨ ਲਈ ਸਨਮਾਨਤ ਕੀਤਾ ਗਿਆ ਸੀ। ਪ੍ਰੰਤੂ ਅੱਜ ਇੱਕ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਜਿਲ੍ਹਾ ਪ੍ਰਸ਼ਾਸਨ ਨੇ ਵਡੇਰੀ ਉਮਰ ਦੇ ਹੋ ਚੁਕੇ ਆਜ਼ਾਦੀ ਘੁਲਾਟੀਏ ਨੂੰ ਉਨਾਂ ਦੇ ਘਰ ਜਾ ਕੇ ਸਨਮਾਨਤ ਕੀਤਾ।

ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ ਅੱਜ 102 ਸਾਲਾਂ ਦੇ ਹੋ ਚੁੱਕੇ ਆਜ਼ਾਦੀ ਘੁਲਾਟੀਏ ਸ: ਜੈਮਲ ਸਿੰਘ ਜੋ ਕਿ ਝਬਾਲ ਰੋਡ ਵਿੱਖੇ ਰਹਿੰਦੇ ਹਨ ਦੇ ਘਰ ਪੁੱਜੇ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ: ਜੈਮਲ ਸਿੰਘ ਵੱਡੇਰੀ ਉਮਰ ਦੇ ਹੋਣ ਕਰਕੇ ਸਮਾਗਮ ਵਾਲੀ ਥਾਂ ਤੇ ਨਹੀਂ ਸਨ ਆ ਸਕਦੇ, ਇਸ ਲਈ ਉਹ ਜਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਉਨਾਂ ਦਾ ਸਨਮਾਨ ਕਰਨ ਲਈ ਇਥੇ ਪੁੱਜੇ ਹਨ। ਉਨਾਂ ਦੱਸਿਆ ਹੈ ਕਿ ਇਨਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਆਜ਼ਾਦੀ ਦੀ ਲੜ੍ਹਾਈ ਦੇ ਵਿੱਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰੀਏ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ ਅਤੇ ਸ: ਸਰਬਜੀਤ ਸਿੰਘ ਲਾਟੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *