ਪਟਿਆਲਾ

ਜਿਲ੍ਹੇ ਵਿੱਚ 1184 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ

12 ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 20 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 319 ਕੋਵਿਡ ਰਿਪੋਰਟਾਂ ਵਿਚੋਂ 12 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਪਟਿਆਲਾ ਸ਼ਹਿਰ ਤੋਂ ਹਨ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 63,956 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 62098 ਹੈ ਅਤੇ ਐਕਟਿਵ ਕੇਸ 138 ਹਨ। ਅੱਜ ਇੱਕ ਹੋਰ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1720 ਹੋ ਗਈ ਹੈ। ਅੱਜ ਕੋਵਿਡ ਜਾਂਚ ਲਈ ਜਿਲ੍ਹੇ ਵਿੱਚ 318 ਸੈਂਪਲ ਲਏ ਗਏ ਹਨ, ਜਿਸ ਨਾਲ ਹੁਣ ਤੱਕ ਜਿਲੇ ਵਿੱਚ ਕੋਵਿਡ ਸਬੰਧੀ ਲਏ ਸੈਂਪਲਾ ਦੀ ਗਿਣਤੀ 12,76,137 ਹੋ ਗਈ ਹੈ ।ਜਿਸ ਵਿੱਚੋਂ ਜਿਲ੍ਹਾ ਪਟਿਆਲਾ ਦੇ 63,956 ਕੋਵਿਡ ਪੋਜਟਿਵ, 12,11,990 ਨੈਗੇਟਿਵ ਅਤੇ ਲਗਭਗ 191 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਉਹਨਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਪੰਜਾਬ ਸਰਕਾਰ ਦੁਆਰਾ ਜਾਰੀ ਐਡਵਾਈਜਰੀ ਅਨੁਸਾਰ ਜਨਤਕ ਥਾਂਵਾ ਤੇਂ ਮਾਸਕ ਪਾ ਕੇ ਰੱਖਣਾ, ਦੋ ਗਜ ਦੀ ਸਮਾਜਕ ਦੂਰੀ ਬਣਾ ਕੇ ਰੱਖਣਾ, ਕਰੋਨਾ ਲੱਛਣ ਹੋਣ ਤੇਂ ਕੋਵਿਡ ਟੈਸਟਿੰਗ ਕਰਵਾਉਣ ਅਤੇ ਕਰੋਨਾ ਤੋਂ ਬਚਾਅ ਲਈ ਸੰਪੁਰਣ ਕੋਵਿਡ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ। ਅੱਜ ਜਿਲ੍ਹੇ ਵਿੱਚ 1184 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 21 ਅਗਸਤ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਧੀਨ ਆਉਂਦੇ ਪਿੰਡਾਂ ਵਿੱਚ ਜਾ ਕੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

Leave a Reply

Your email address will not be published. Required fields are marked *