ਪਰਲ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦੇਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਲਾਲ ਸਿੰਘ
ਪਟਿਆਲਾ 21 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬ ਦੇ ਲੋਕਾਂ ਦੀ ਖੂਨ ਪਸੀਨੇ ਨਾਲ ਕੀਤੀ ਕਮਾਈ ਨਾਲ ਅਰਬਾਂ ਰੁਪਏ ਦੀ ਜਾਇਦਾਦ ਬਣਾਉਣ ਵਾਲੀ ਚਿੱਟ ਫੰਡ ਕੰਪਨੀ “ਪਰਲ“ ਦੀ ਉੱਚ ਪੱਧਰੀ ਜਾਂਚ ਕਰਾਉਣ ਦੇ ਹੁਕਮ ਮਾਣਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕਰ ਦਿੱਤੇ ਗਏ ਹਨ, ਜਿਸ ਤੋਂ ਬਾਅਦ ਹੁਣ ਉਨ੍ਹਾਂ ਲੱਖਾਂ ਲੋਕਾਂ ਦੀ ਉਮੀਦ ਜਾਗ ਗਈ ਹੈ ਜਿਨ੍ਹਾਂ ਨੇ ਇਸ ਕੰਪਨੀ ਵਿੱਚ ਆਪਣੇ ਪੈਸੇ ਨਿਵੇਸ਼ ਕੀਤੇ ਹੋਏ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਪਟਿਆਲਾ ਦੇ ਵਾਰਡ ਨੰ 8 ਦੇ ਇੰਚਾਰਜ ਲਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਲੋਕਾਂ ਦੀ ਮਿਹਨਤ ਨਾਲ ਕੀਤੀ ਕਮਾਈ ਨੂੰ ਵਾਪਿਸ ਕਰਾਉਣ ਲਈ ਪਰਲ ਕੰਪਨੀ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਜਿਸਦੇ ਵੇਰਵੇ ਜ਼ਲਦੀ ਲੋਕਾਂ ਦੇ ਸਾਹਮਣੇ ਆਉਣਗੇ। ਲਾਲ ਸਿੰਘ ਨੇ ਦੱਸਿਆ ਕਿ ਪਰਲ ਕੰਪਨੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਅਰਬਾਂ ਰੁਪਏ ਦੀ ਠੱਗੀ ਮਾਰਕੇ ਜੋ ਜਾਇਦਾਦ ਬਣਾਈ ਗਈ ਹੈ
ਉਸਨੂੰ ਜ਼ਬਤ ਕਰਕੇ ਅਤੇ ਸਾਰੀ ਜਾਂਚ ਪੜਤਾਲ ਕਰਕੇ ਪੰਜਾਬ ਦੇ ਉਨ੍ਹਾਂ ਸਾਰੇ ਲੋਕਾਂ ਦੇ ਪੈਸੇ ਵਾਪਿਸ ਕਰਵਾਏ ਜਾਣਗੇ ਜਿਨ੍ਹਾਂ ਨੇ ਇਸ ਪਰਲ ਕੰਪਨੀ ਵਿੱਚ ਆਪਣੇ ਖੂਨ ਪਸੀਨੇ ਦੀ ਕਮਾਈ ਨਿਵੇਸ਼ ਕੀਤੀ ਹੋਈ ਸੀ ਪਰਲ ਕੰਪਨੀ ਦਾ ਮਾਲਕ ਭੰਗੂ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਉਸਦੀ ਜਾਇਦਾਦ ਸਰਕਾਰ ਵੱਲੋਂ ਜ਼ਬਤ ਕੀਤੀ ਹੋਈ ਸੀ ਪਰ ਅੱਜ ਤੱਕ ਲੋਕਾਂ ਦੇ ਨਿਵੇਸ਼ ਕੀਤੇ ਪੈਸੇ ਕਿਸੇ ਵੀ ਸਰਕਾਰ ਨੇ ਵਾਪਿਸ ਨਹੀਂ ਕਰਵਾਏ। ਹੁਣ ਪੰਜਾਬ ਵਿੱਚ ਆਮ ਲੋਕਾਂ ਵੱਲੋਂ ਬਣਾਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ ਉਸਨੂੰ ਪੂਰਾ ਕਰਨ ਲਈ ਲੋਕਾਂ ਦਾ ਇੱਕ ਇੱਕ ਰੁਪਿਆ ਵਾਪਿਸ ਕਰਵਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਆਪਣੇ ਮੈਨੀਫੈਸਟੋ ਦੇ 100% ਵਾਅਦੇ ਪੂਰੇ ਕਰਕੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਇਤਿਹਾਸ ਸਿਰਜਿਆ ਜਾਵੇਗਾ।

