ਅੰਮ੍ਰਿਤਸਰਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜ਼ਿਲ੍ਹਾ ਵਾਰ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ

ਸਜਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ’ਤੇ ਅੰਮਿ੍ਰਤਸਰ ਵਿਖੇ ਸੱਦਿਆ ਜਾਵੇਗਾ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਵੱਡਾ ਇਕੱਠ

ਪਟਿਆਲਾ 23 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੇ ਯਤਨਾਂ ਨੂੰ ਤੇਜ਼ ਕਰਦਿਆਂ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਜ਼ਿਲ੍ਹਾ ਵਾਰ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਦੀ ਆਰੰਭਤਾ ਕੀਤੀ ਗਈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਪਟਿਆਲਾ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹਲਕਾ ਫਤਹਿਗੜ ਸਾਹਿਬ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਬਲਤੇਜ ਸਿੰਘ ਖੋਖ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਗੁਰਤੇਜ ਸਿੰਘ ਆਦਿ ਨਾਲ ਦੀਰਘ ਵਿਚਾਰਾਂ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ’ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਇਕ ਵੱਡਾ ਇਕੱਠ ਅੰਮਿ੍ਰਤਸਰ ਵਿਖੇ ਸੱਦਿਆ ਜਾ ਰਿਹਾ ਹੈ ਅਤੇ ਜਲਦ ਵੱਡੇ ਪੱਧਰ ਦਾ ਸੰਘਰਸ਼ ਛੇੜਿਆ ਜਾਵੇਗਾ। ਇਕ ਸਵਾਲ ਦੇ ਜਵਾਬ ’ਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਜੇਕਰ ਗੁਜਰਾਤ ਅਤਿਆਚਾਰ ਸਮੇਂ ਬਿਲਕਿਸ ਬਾਨੋ ਬਲਾਤਕਾਰ ਕੇਸ ਵਿਚ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ ਛੱਡਣ ਦਾ ਫੈਸਲਾ ਕੀਤਾ ਜਾ ਸਕਦਾ ਹੈ ਤਾਂ ਫਿਰ ਉਮਰ ਕੈਦ ਤੋਂ ਦੁੱਗਣੀਆਂ ਸਜਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ?

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਕੇਂਦਰ ਅਤੇ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਲ੍ਹ ਵਿਚ ਬੰਦ ਸਿੰਘਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਅਜਿਹੇ ਵਿਚ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਦੋਹਰੇ ਮਾਪਦੰਡ ਅਪਣਾਉਣਾ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ, ਜਿਸ ਨੂੰ ਇਨ-ਬਿਨ ਲਾਗੂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਪੱਖਪਾਤੀ ਨੀਤੀਆਂ ’ਤੇ ਚੱਲ ਰਹੀਆਂ ਹਨ ਅਜਿਹਾ ਕਰਕੇ ਸਰਕਾਰਾਂ ਘੱਟ ਗਿਣਤੀਆਂ ਨੂੰ ਦਬਾ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਇਕ ਪਾਸੇ ਇਕ ਪਾਸੇ ਬਲਾਤਕਾਰ ਵਰਗੇ ਸੰਗੀਨ ਤੇ ਸਮਾਜ ਦੇ ਨਾਂ ’ਤੇ ਧੱਬਾ ਕਹੇ ਜਾਂਦੇ ਅਪਰਾਧ ਬਲਾਤਕਾਰ ਦੇ ਦੋਸ਼ੀ ਸਰਕਾਰਾਂ ਵੱਲੋਂ ਹਮਦਰਦੀ ਭਰੀ ਭਾਵਨਾ ਨਾਲ ਛੱਡ ਦਿੱਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਬੰਦ ਰਖਿਆ ਹੋਇਆ ਹੈ? ਐਡਵੋਕੇਟ ਧਾਮੀ ਨੇ ਇਸ ਪੱਖਪਾਤ ਨੂੰ ਭਾਰਤੀ ਸੰਵਿਧਾਨ ਦੇ ਉਲੰਘਣ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦੀ ਵੀ ਹੱਤਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਧੱਕਾ ਅਤੇ ਪੱਖਪਾਤ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ’ਤੇ ਸੰਜੀਦਾ ਰੁਖ ਅਪਣਾਉਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ. ਮੈਨੇਜਰ ਗੁਰਮੀਤ ਸਿੰਘ ਸੁਨਾਮ, ਬਾਬਾ ਅਮਰੀਕਇੰਦਰ ਸਿੰਘ ਕਾਰਸੇਵਾ ਵਾਲੇ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਆਤਮ ਪ੍ਰਕਾਸ਼ ਸਿੰਘ ਬੇਦੀ, ਸਰਬਜੀਤ ਸਿੰਘ, ਮਨਜੀਤ ਸਿੰਘ ਕੌਲੀ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *