ਸੂਬੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕਰ ਕੇ ਭਗਵੰਤ ਮਾਨ ਸਰਕਾਰ ਨੇ ਸੱਤਾ ਹਾਸਲ ਕੀਤੀ ,ਉਨ੍ਹਾਂ ‘ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ :— ਰਾਜੂ ਖੰਨਾ।
ਵਾਅਦਾ ਖਿਲਾਫੀ ਕਾਰਨ ਪੰਜਾਬ ਦਾ ਹਰ ਵਰਗ ‘ਆਪ’ ਸਰਕਾਰ ਵਿਰੁੱਧ ਸੜਕਾਂ ਦੇ ਪ੍ਰਦਰਸ਼ਨ ਕਰਨ ਲਈ ਮਜਬੂਰ।
ਅਮਲੋਹ, 25 ਅਗਸਤ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫਤਰ ਅਮਲੋਹ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਗੁਜਾਰਤ ਚੋਣਾਂ ਦੌਰਾਨ ਇਨ੍ਹਾਂ ਸੂਬਿਆਂ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਝੂਠੇ ਵਾਅਦੇ ਕਰ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਦੋਂ ਕਿ ਸੱਚਾਈ ਇਹ ਹੈ ਕਿ ਇਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕਰ ਕੇ ਸੱਤਾ ਹਾਸਲ ਕੀਤੀ ਸੀ, ਉਨ੍ਹਾਂ ‘ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਭਗਵੰਤ ਮਾਨ ਸਰਕਾਰ ਖ਼ਿਲਾਫ਼ ਸੜਕਾਂ ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ। ਰਾਜੂ ਖੰਨਾ ਨੇ ਪੰਜਾਬ ਸਰਕਾਰ ‘ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਪਣੇ ਖਾਤਿਆਂ ‘ਚ 1-1 ਹਜ਼ਾਰ ਰੁਪਏ ਦੀ ਰਕਮ ਉਡੀਕ ਰਹੀਆਂ ਹਨ।ਇਸੇ ਤਰ੍ਹਾਂ ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹੋਰ ਵੀ ਅਨੇਕਾਂ ਵਾਅਦੇ ਕੀਤੇ ਸਨ ਪਰ ਹੁਣ ਇਹ ਸਰਕਾਰ ਵਾਅਦੇ ਪੂਰੇ ਕਰਨ ਤੇ ਭੱਜ ਰਹੀ ਹੈ।
ਤੇ ਹੁਣ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਵੀ ਇਸ ਪਾਰਟੀ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨਾਲ ਅਜਿਹੇ ਵਾਅਦ ਨਹੀਂ ਕਰਨੇ ਚਾਹੀਦੇ, ਜਿਨ੍ਹਾਂ ਨੂੰ ਉਹ ਪੂਰਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ‘ਚ ਆਪਣਾ ਆਧਾਰ ਬਣਾਉਣ ਲਈ ਗਲਤ ਤੇ ਝੂਠੀਆਂ ਗ੍ਰਾਟੀਆ ਦੇ ਕਿ ਉਥੋਂ ਦੇ ਵੋਟਰਾਂ ਨੂੰ ਭਰਮਾ ਕਿ ਗੁੰਮਰਾਹ ਕਰ ਰਹੀ ਹੈ। ਰਾਜੂ ਖੰਨਾ ਨੇ ਮੁਹੱਲਾ ਕਲੀਨਿਕਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਕਲੀਨਿਕ ਪੰਜਾਬ ਦੀਆਂ ਖਸਤਾ ਸਿਹਤ ਸੇਵਾਵਾਂ ਵਿਚ ਕੋਈ ਸੁਧਾਰ ਨਹੀਂ ਕਰਨਗੇ ਕਿਉਂਕਿ ਇਸ ਮੌਕੇ ਸੂਬੇ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਮਲਟੀ ਸਪੈਸ਼ਲਿਟੀ ਹਸਪਤਾਲਾਂ ਦੀ ਜ਼ਰੂਰਤ ਹੈ। ਇਸ ਸਰਕਾਰ ਦੀ ਕਾਰਗੁਜਾਰੀ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਸੂਬੇ ਅੰਦਰ ਸੀਨੀਅਰ ਡਾਕਟਰ ਅਸਤੀਫੇ ਦੇ ਰਹੇ ਹਨ।ਤੇ ਮੌਜ਼ੂਦਾ ਹਸਪਤਾਲਾ ਵਿੱਚ ਜਿਥੇ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਪਈਆ ਹਨ ਉਥੇ ਮਰੀਜ਼ਾਂ ਨੂੰ ਦਵਾਈਆਂ ਵੀ ਨਹੀਂ ਮਿਲ ਰਹੀਆ। ਇਸ ਮੌਕੇ ਤੇ ਉਹਨਾਂ ਨਾਲ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਗੁਰਦੀਪ ਸਿੰਘ ਮੰਡੋਫਲ,ਕਿਸਾਨ ਆਗੂ ਸ਼ਰਧਾ ਸਿੰਘ ਛੰਨਾ, ਪ੍ਰਧਾਨ ਡਾ ਅਰਜੁਨ ਸਿੰਘ, ਨਾਜ਼ਰ ਸਿੰਘ ਕਲਾਲਮਾਜਰਾ,ਪਾਲ ਸਿੰਘ ਖੁੰਮਣਾ,ਗੁਰਮੇਲ ਸਿੰਘ ਅਮਲੋਹ , ਕੁਲਦੀਪ ਸਿੰਘ ਭਰਪੂਰਗੜ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਹਾਜ਼ਰ ਸਨ।

